ਦਾਅਵਾ ਕੀਤਾ ਜਾ ਰਿਹਾ ਹੈ ਕਿ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਫੋਨ ‘ਤੇ ਯੂਕਰੇਨ ਯੁੱਧ ‘ਤੇ ਚਰਚਾ ਕੀਤੀ। ਹਾਲਾਂਕਿ ਰੂਸ ਵੱਲੋਂ ਅਜਿਹੀ ਕਿਸੇ ਵੀ ਗੱਲਬਾਤ ਤੋਂ ਇਨਕਾਰ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਦਾਅਵਾ ਕੀਤਾ ਗਿਆ ਸੀ ਕਿ ਟਰੰਪ ਅਤੇ ਪੁਤਿਨ ਵਿਚਾਲੇ ਯੂਕਰੇਨ ਵਿੱਚ ਜੰਗ ਖਤਮ ਕਰਨ ਨੂੰ ਲੈ ਕੇ ਗੱਲਬਾਤ ਹੋਈ ਹੈ। ਇਸ ਦੇ ਨਾਲ ਹੀ ਟਰੰਪ ਅਤੇ ਪੁਤਿਨ ਨੇ ਕਈ ਹੋਰ ਅਹਿਮ ਵਿਸ਼ਿਆਂ ‘ਤੇ ਵੀ ਗੱਲਬਾਤ ਕੀਤੀ। ਇਹ ਦਾਅਵਾ ਐਤਵਾਰ ਨੂੰ ਇੱਕ ਮੀਡੀਆ ਰਿਪੋਰਟ ਵਿੱਚ ਕੀਤਾ ਗਿਆ ਹੈ। ਹਾਲੀਆ ਰਾਸ਼ਟਰਪਤੀ ਚੋਣ ਜਿੱਤਣ ਤੋਂ ਬਾਅਦ ਟਰੰਪ ਨੇ ਦੁਨੀਆ ਦੇ 70 ਤੋਂ ਵੱਧ ਨੇਤਾਵਾਂ ਨਾਲ ਗੱਲਬਾਤ ਕੀਤੀ ਹੈ। ਇਨ੍ਹਾਂ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਸ਼ਾਮਲ ਹਨ।