BTV BROADCASTING

Watch Live

ਡੇਰਾ ਮੁਖੀ ਰਾਮ ਰਹੀਮ ਨੇ ਹਾਈਕੋਰਟ ਤੋਂ 21 ਦਿਨਾਂ ਦੀ ਛੁੱਟੀ ਕੀਤੀ  ਮੰਗ

ਡੇਰਾ ਮੁਖੀ ਰਾਮ ਰਹੀਮ ਨੇ ਹਾਈਕੋਰਟ ਤੋਂ 21 ਦਿਨਾਂ ਦੀ ਛੁੱਟੀ ਕੀਤੀ ਮੰਗ

ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ ਪੰਜਾਬ ਹਰਿਆਣਾ ਹਾਈਕੋਰਟ ਤੋਂ 21 ਦਿਨਾਂ ਲਈ ਫਰਲੋ ਦੀ ਮੰਗ ਕੀਤੀ ਹੈ। ਰਾਮ ਰਹੀਮ ਨੇ ਕਿਹਾ ਕਿ ਉਸ ਨੇ ਇਹ ਅਰਜ਼ੀ ਹਰਿਆਣਾ ਸਰਕਾਰ ਨੂੰ ਦਿੱਤੀ ਹੈ। ਹਾਈ ਕੋਰਟ ਨੂੰ ਉਨ੍ਹਾਂ ਨੂੰ ਇਜਾਜ਼ਤ ਦੇਣੀ ਚਾਹੀਦੀ ਹੈ ਕਿਉਂਕਿ ਅਦਾਲਤ ਦੇ ਹੁਕਮਾਂ ਤੋਂ ਬਿਨਾਂ ਉਨ੍ਹਾਂ ਨੂੰ ਪੈਰੋਲ ਜਾਂ ਫਰਲੋ ਨਹੀਂ ਦਿੱਤੀ ਜਾ ਸਕਦੀ।

ਹਾਈਕੋਰਟ ਨੇ ਇਸ ਪਟੀਸ਼ਨ ‘ਤੇ ਸ਼੍ਰੋਮਣੀ ਕਮੇਟੀ ਸਮੇਤ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਤੋਂ ਜਵਾਬ ਮੰਗਿਆ ਹੈ। ਇਹ ਵੀ ਕਿਹਾ ਗਿਆ ਹੈ ਕਿ ਜਦੋਂ ਜੁਲਾਈ ਵਿਚ ਛੁੱਟੀਆਂ ਖ਼ਤਮ ਹੋਣਗੀਆਂ ਤਾਂ ਸਿਰਫ਼ ਕਾਰਜਕਾਰੀ ਚੀਫ਼ ਜਸਟਿਸ ਦਾ ਬੈਂਚ ਹੀ ਇਸ ਅਰਜ਼ੀ ‘ਤੇ ਸੁਣਵਾਈ ਕਰੇਗਾ।

ਹਰਿਆਣਾ ਸਰਕਾਰ ਨੇ ਕਿਹਾ ਕਿ ਡੇਰਾ ਮੁਖੀ ਦੀ ਅਰਜ਼ੀ ‘ਤੇ ਵਿਚਾਰ ਕੀਤਾ ਜਾ ਰਿਹਾ ਹੈ, ਪਰ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਹੀ ਫੈਸਲਾ ਲਿਆ ਜਾਵੇਗਾ। ਇਸ ਤੋਂ ਬਾਅਦ ਸੁਣਵਾਈ 2 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਗਈ।

ਡੇਰਾਮੁਖੀ ਨੂੰ ਇਸ ਮਹੀਨੇ ਫਰਲੋ ਦੀ ਲੋੜ, ਹਾਈ ਕੋਰਟ ਨੇ ਕਿਹਾ- ਜੁਲਾਈ ‘ਚ ਹੋਵੇਗੀ ਸੁਣਵਾਈ
ਡੇਰਾ ਮੁਖੀ ਨੇ ਆਪਣੀ ਅਰਜ਼ੀ ਵਿੱਚ ਕਿਹਾ ਕਿ ਡੇਰੇ ਵਿੱਚ ਇਸ ਮਹੀਨੇ ਇੱਕ ਪ੍ਰੋਗਰਾਮ ਹੈ, ਜਿਸ ਵਿੱਚ ਉਨ੍ਹਾਂ ਨੂੰ ਹਾਜ਼ਰੀ ਭਰਨ ਲਈ ਛੁੱਟੀ ਦਿੱਤੀ ਜਾਵੇ। ਇਸ ‘ਤੇ ਹਾਈਕੋਰਟ ਨੇ ਕਿਹਾ ਕਿ ਤੁਸੀਂ ਆਪਣਾ ਪ੍ਰੋਗਰਾਮ ਮੁਲਤਵੀ ਕਰ ਦਿਓ। ਤੁਸੀਂ ਪਹਿਲਾਂ ਪ੍ਰੋਗਰਾਮ ਦਾ ਆਯੋਜਨ ਕਰਦੇ ਹੋ ਅਤੇ ਫਿਰ ਬਾਅਦ ਵਿਚ ਅਦਾਲਤ ਵਿਚ ਆ ਕੇ ਉਨ੍ਹਾਂ ‘ਤੇ ਇਸ ਵਿਚ ਹਿੱਸਾ ਲੈਣ ਲਈ ਦਬਾਅ ਬਣਾਉਂਦੇ ਹੋ। ਹੁਣ ਕਾਰਜਕਾਰੀ ਚੀਫ਼ ਜਸਟਿਸ ਦੀ ਬੈਂਚ ਇਸ ਅਰਜ਼ੀ ‘ਤੇ ਜੁਲਾਈ ‘ਚ ਸੁਣਵਾਈ ਕਰੇਗੀ, ਕਿਉਂਕਿ ਇਹ ਮਾਮਲਾ ਉਸੇ ਬੈਂਚ ‘ਚ ਚੱਲ ਰਿਹਾ ਹੈ।

Related Articles

Leave a Reply