BTV BROADCASTING

ਤਸਕਰਾਂ ‘ਤੇ ਕਸਟਮ ਵਿਭਾਗ ਦੀ ਨਜ਼ਰ, ਫਲਾਈਟ ‘ਚੋਂ ਬਰਾਮਦ ਲੱਖਾਂ ਦਾ ਸੋਨਾ

ਤਸਕਰਾਂ ‘ਤੇ ਕਸਟਮ ਵਿਭਾਗ ਦੀ ਨਜ਼ਰ, ਫਲਾਈਟ ‘ਚੋਂ ਬਰਾਮਦ ਲੱਖਾਂ ਦਾ ਸੋਨਾ

ਕਸਟਮ ਵਿਭਾਗ ਦੀ ਟੀਮ ਨੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ਼ਾਹਜਹਾਂ ਤੋਂ ਅੰਮ੍ਰਿਤਸਰ ਪੁੱਜੀ ਫਲਾਈਟ ਦੇ ਅੰਦਰੋਂ ਲੱਖਾਂ ਰੁਪਏ ਦਾ ਸੋਨਾ ਜ਼ਬਤ ਕੀਤਾ ਹੈ। ਜਾਣਕਾਰੀ ਅਨੁਸਾਰ ਤਸਕਰਾਂ ਨੇ ਬੜੀ ਹੁਸ਼ਿਆਰੀ ਨਾਲ ਫਲਾਈਟ ਦੇ ਵਾਸ਼ਰੂਮ ਦੇ ਅੰਦਰ ਸੋਨਾ ਟੰਗ ਦਿੱਤਾ ਸੀ ਅਤੇ ਇਸ ਦੇ ਨਾਲ ਇਕ ਇਲੈਕਟ੍ਰਾਨਿਕ ਯੰਤਰ ਵੀ ਲਗਾਇਆ ਹੋਇਆ ਸੀ ਪਰ ਕਸਟਮ ਵਿਭਾਗ ਦੀ ਕਰੜੀ ਨਜ਼ਰ ਤੋਂ ਤਸਕਰ ਬਚ ਨਹੀਂ ਸਕੇ।

ਇਸ ਤੋਂ ਪਹਿਲਾਂ ਵੀ ਅਰਬ ਦੇਸ਼ਾਂ ਤੋਂ ਆਉਣ ਵਾਲੀ ਫਲਾਈਟ ਦੇ ਅੰਦਰੋਂ 2 ਕਿਲੋ ਸੋਨਾ ਜ਼ਬਤ ਕੀਤਾ ਗਿਆ ਸੀ, ਜਿਸ ਕਾਰਨ ਇਕ ਵਾਰ ਫਿਰ ਏਅਰਪੋਰਟ ਦੀ ਸੁਰੱਖਿਆ ‘ਤੇ ਸਵਾਲ ਖੜ੍ਹੇ ਹੋ ਗਏ ਹਨ। ਆਖਿਰ ਇਹ ਲਾਵਾਰਿਸ ਸੋਨਾ ਕੌਣ ਭੇਜ ਰਿਹਾ ਹੈ ਅਤੇ ਕਿਸ ਨੇ ਇਸ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਬਾਹਰ ਲਿਜਾਣਾ ਸੀ। ਸੁਰੱਖਿਆ ਏਜੰਸੀਆਂ ਲਈ ਇਹ ਵੱਡਾ ਸਵਾਲ ਬਣ ਗਿਆ ਹੈ।

ਇੱਕ ਹੋਰ ਮਾਮਲੇ ਵਿੱਚ ਕਸਟਮ ਵਿਭਾਗ ਨੇ ਇੱਕ ਯਾਤਰੀ ਤੋਂ ਵਿਦੇਸ਼ੀ ਕਰੰਸੀ ਜ਼ਬਤ ਕੀਤੀ ਹੈ। ਇਸ ਦੌਰਾਨ 25900 ਪੌਂਡ ਦੀ ਵਿਦੇਸ਼ੀ ਕਰੰਸੀ ਜ਼ਬਤ ਕੀਤੀ ਗਈ ਹੈ। ਇਕ ਹੋਰ ਮਾਮਲੇ ਵਿਚ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਦੀ ਟੀਮ ਨੇ ਅੰਮ੍ਰਿਤਸਰ ਤੋਂ ਦਿੱਲੀ ਜਾ ਰਹੇ ਇਕ ਯਾਤਰੀ ਕੋਲੋਂ 25900 ਪੌਂਡ ਦੀ ਵਿਦੇਸ਼ੀ ਕਰੰਸੀ ਬਰਾਮਦ ਕੀਤੀ ਹੈ। ਜਾਣਕਾਰੀ ਮੁਤਾਬਕ ਯਾਤਰੀ ਨੇ ਦਿੱਲੀ ਤੋਂ ਲੰਡਨ ਲਈ ਫਲਾਈਟ ਫੜਨੀ ਸੀ।

Related Articles

Leave a Reply