BTV BROADCASTING

ਤੀਹ ਏਕੜ ਜ਼ਮੀਨ ਨੂੰ ਲੈ ਕੇ ਦੋ ਗੁੱਟਾਂ ‘ਚ ਝਗੜਾ, ਦੋਵਾਂ ਪਾਸਿਆਂ ਤੋਂ ਚੱਲੀਆਂ ਗੋਲੀਆਂ

ਤੀਹ ਏਕੜ ਜ਼ਮੀਨ ਨੂੰ ਲੈ ਕੇ ਦੋ ਗੁੱਟਾਂ ‘ਚ ਝਗੜਾ, ਦੋਵਾਂ ਪਾਸਿਆਂ ਤੋਂ ਚੱਲੀਆਂ ਗੋਲੀਆਂ

PATIALA, 26 JUNE 2024: ਪਟਿਆਲਾ ਦੇ ਪਿੰਡ ਚਤਰਨਗਰ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਬੁੱਧਵਾਰ ਸਵੇਰੇ ਦੋ ਗੁੱਟਾਂ ਵਿੱਚ ਖ਼ੂਨੀ ਝੜਪ ਹੋ ਗਈ, ਜਿਸ ਵਿੱਚ ਪਿਉ-ਪੁੱਤਰ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਦੋ ਗੰਭੀਰ ਜ਼ਖ਼ਮੀ ਹੋ ਗਏ। ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਘਨੌਰ ਦੇ ਡੀਐਸਪੀ ਬੂਟਾ ਸਿੰਘ ਨੇ ਦੱਸਿਆ ਕਿ ਇਹ ਘਟਨਾ ਸਵੇਰੇ 8.30-9.45 ਦਰਮਿਆਨ ਵਾਪਰੀ। ਜ਼ਮੀਨੀ ਵਿਵਾਦ ਕਾਰਨ ਦੋਵਾਂ ਪਾਸਿਆਂ ਤੋਂ ਗੋਲੀਆਂ ਚਲਾਈਆਂ ਗਈਆਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਵੀ ਕੀਤਾ ਗਿਆ। ਫਿਲਹਾਲ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਜ਼ਖ਼ਮੀਆਂ ਦਾ ਰਾਜਿੰਦਰਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਉਸ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਮ੍ਰਿਤਕਾਂ ਵਿੱਚ ਦਿਲਬਾਗ ਸਿੰਘ ਤੇ ਉਸ ਦਾ ਲੜਕਾ ਜਸਵਿੰਦਰ ਸਿੰਘ ਵਾਸੀ ਜੱਸੀ ਪਿੰਡ ਨੌਗਾਵਾਂ ਅਤੇ ਦੂਜੇ ਗਰੁੱਪ ਦਾ ਸਤਵਿੰਦਰ ਸਿੰਘ ਵਾਸੀ ਪਿੰਡ ਛਤਰਨਗਰ ਸ਼ਾਮਲ ਹਨ। ਜ਼ਖ਼ਮੀਆਂ ਵਿੱਚ ਸਤਵਿੰਦਰ ਸਿੰਘ ਦੇ ਸਾਥੀ ਹਰਪ੍ਰੀਤ ਸਿੰਘ ਅਤੇ ਹਰਜਿੰਦਰ ਸਿੰਘ ਵਾਸੀ ਪਿੰਡ ਚਤਰਨਗਰ ਸ਼ਾਮਲ ਹਨ।

ਪੁਲੀਸ ਅਨੁਸਾਰ ਪਿੰਡ ਚਤਰਨਗਰ ਵਿੱਚ 30 ਏਕੜ ਠੇਕੇ ਦੀ ਜ਼ਮੀਨ ਨੂੰ ਲੈ ਕੇ ਦੋਵਾਂ ਧਿਰਾਂ ਵਿੱਚ ਝਗੜਾ ਚੱਲ ਰਿਹਾ ਸੀ। ਬੁੱਧਵਾਰ ਸਵੇਰੇ ਜਦੋਂ ਦਿਲਬਾਗ ਸਿੰਘ ਅਤੇ ਉਸ ਦਾ ਲੜਕਾ ਜਸਵਿੰਦਰ ਸਿੰਘ ਠੇਕੇ ‘ਤੇ ਲਈ ਗਈ ਜ਼ਮੀਨ ਦਾ ਕਬਜ਼ਾ ਲੈਣ ਲਈ ਪਿੰਡ ਛਤਰਨਗਰ ਪਹੁੰਚੇ ਤਾਂ ਉਥੇ ਦੂਜੀ ਧਿਰ ਦੇ ਸਤਵਿੰਦਰ ਸਿੰਘ, ਹਰਜਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਪਹਿਲਾਂ ਹੀ ਮੌਜੂਦ ਸਨ। ਕਿਸੇ ਗੱਲ ਨੂੰ ਲੈ ਕੇ ਸ਼ੁਰੂ ਹੋਇਆ ਝਗੜਾ ਹੱਥੋਪਾਈ ਤੱਕ ਪਹੁੰਚ ਗਿਆ ਅਤੇ ਫਿਰ ਦੋਵਾਂ ਪਾਸਿਆਂ ਤੋਂ ਗੋਲੀਆਂ ਚਲਾਈਆਂ ਗਈਆਂ। ਇਸ ਦੌਰਾਨ ਦਿਲਬਾਗ ਸਿੰਘ ਅਤੇ ਉਸ ਦੇ ਪੁੱਤਰਾਂ ਜਸਵਿੰਦਰ ਸਿੰਘ ਅਤੇ ਸਤਵਿੰਦਰ ਸਿੰਘ ਦੀ ਮੌਤ ਹੋ ਗਈ।

Related Articles

Leave a Reply