BTV BROADCASTING

ਤੇਜ਼ ਰਫਤਾਰ ਕਾਰ ਮੁੰਬਈ ਦੇ ਹਸਪਤਾਲ ਦੇ ਅਹਾਤੇ ‘ਚ ਹੋਈ ਦਾਖਲ

ਤੇਜ਼ ਰਫਤਾਰ ਕਾਰ ਮੁੰਬਈ ਦੇ ਹਸਪਤਾਲ ਦੇ ਅਹਾਤੇ ‘ਚ ਹੋਈ ਦਾਖਲ

ਮਹਾਰਾਸ਼ਟਰ ਦੇ ਮੁੰਬਈ ਦੇ ਸਿਵਲ ਹਸਪਤਾਲ ‘ਚ ਤੇਜ਼ ਰਫਤਾਰ ਕਾਰ ਦੀ ਲਪੇਟ ‘ਚ ਆਉਣ ਨਾਲ ਬਜ਼ੁਰਗ ਔਰਤ ਦੀ ਮੌਤ ਹੋ ਗਈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਨੂੰ ਲੋਕਮਾਨਿਆ ਤਿਲਕ ਮਿਉਂਸਪਲ ਹਸਪਤਾਲ ਵਿੱਚ ਵਾਪਰੀ। ਤੁਹਾਨੂੰ ਦੱਸ ਦੇਈਏ ਕਿ ਇਸ ਨੂੰ ਸਾਇਨ ਹਸਪਤਾਲ ਵੀ ਕਿਹਾ ਜਾਂਦਾ ਹੈ। ਪੁਲਸ ਨੇ ਦੱਸਿਆ ਕਿ ਅਜੇ ਤੱਕ ਔਰਤ ਦੀ ਪਛਾਣ ਨਹੀਂ ਹੋ ਸਕੀ ਹੈ।

ਮੁੱਢਲੀ ਜਾਣਕਾਰੀ ਮੁਤਾਬਕ ਤੇਜ਼ ਰਫਤਾਰ ਕਾਰ ਦੀ ਲਪੇਟ ‘ਚ ਆਉਣ ਨਾਲ ਔਰਤ ਦੀ ਮੌਤ ਹੋ ਗਈ, ਪਰ ਪੁਲਸ ਅਜੇ ਵੀ ਮਾਮਲਾ ਦਰਜ ਕਰਨ ਤੋਂ ਪਹਿਲਾਂ ਹਸਪਤਾਲ ਦੇ ਬਿਆਨ ਦੀ ਉਡੀਕ ਕਰ ਰਹੀ ਹੈ। ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੇ ਸਾਰੀ ਜਾਣਕਾਰੀ ਇਕੱਠੀ ਕਰ ਲਈ ਹੈ। ਫਿਲਹਾਲ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Related Articles

Leave a Reply