ਐਡਮਿਰਲ ਦਿਨੇਸ਼ ਕੁਮਾਰ ਤ੍ਰਿਪਾਠੀ ਨੇ ਮੰਗਲਵਾਰ (30 ਅਪ੍ਰੈਲ) ਨੂੰ ਜਲ ਸੈਨਾ ਦੇ 26ਵੇਂ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਐਡਮਿਰਲ ਆਰ ਹਰੀ ਕੁਮਾਰ ਦੀ ਥਾਂ ਲਈ ਹੈ। ਉਨ੍ਹਾਂ ਕਿਹਾ ਕਿ ਅਸੀਂ ਵਿਕਸਤ ਭਾਰਤ ਵਿੱਚ ਯੋਗਦਾਨ ਪਾਉਣ ਲਈ ਭਾਰਤੀ ਜਲ ਸੈਨਾ ਨੂੰ ਆਤਮ-ਨਿਰਭਰ ਬਣਾਉਣ ਲਈ ਕੰਮ ਕਰਾਂਗੇ।
ਸੰਚਾਰ ਅਤੇ ਇਲੈਕਟ੍ਰਾਨਿਕ ਯੁੱਧ ਦੇ ਮਾਹਿਰ ਮੰਨੇ ਜਾਂਦੇ ਐਡਮਿਰਲ ਦਿਨੇਸ਼ ਕੁਮਾਰ ਤ੍ਰਿਪਾਠੀ ਹੁਣ ਤੱਕ ਜਲ ਸੈਨਾ ਦੇ ਉਪ ਮੁਖੀ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ। ਦਿੱਲੀ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਐਡਮਿਰਲ ਦਿਨੇਸ਼ ਕੁਮਾਰ ਤ੍ਰਿਪਾਠੀ ਨੂੰ ਜਲ ਸੈਨਾ ਮੁਖੀ ਦਾ ਕਾਰਜਭਾਰ ਸੌਂਪਿਆ ਗਿਆ। 60 ਸਾਲਾ ਤ੍ਰਿਪਾਠੀ 39 ਸਾਲਾਂ ਤੋਂ ਜਲ ਸੈਨਾ ਵਿੱਚ ਹਨ।