24 ਮਾਰਚ 2024: ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵੱਲੋਂ ਕੇਜਰੀਵਾਲ ਨੇ ਸ਼ਰਾਬ ਨੀਤੀ ਮਾਮਲੇ ਵਿੱਚ ਪੀਐਮਐਲਏ ਅਦਾਲਤ ਦੇ ਆਪਣੀ ਗ੍ਰਿਫ਼ਤਾਰੀ ਅਤੇ ਰਿਮਾਂਡ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਜਲਦ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਕੋਰਟ ਹੁਣ ਕੇਜਰੀਵਾਲ ਦੀ ਪਟੀਸ਼ਨ ‘ਤੇ ਛੁੱਟੀ ਤੋਂ ਬਾਅਦ ਸੁਣਵਾਈ ਕਰੇਗਾ। ਯਾਨੀ ਹੁਣ ਦਿੱਲੀ ਹਾਈ ਕੋਰਟ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ 27 ਮਾਰਚ ਨੂੰ ਸੁਣਵਾਈ ਕਰੇਗਾ।
ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ। ਕੇਜਰੀਵਾਲ ਨੇ ਸ਼ਰਾਬ ਨੀਤੀ ਮਾਮਲੇ ਵਿੱਚ ਪੀਐਮਐਲਏ ਅਦਾਲਤ ਦੇ ਆਪਣੀ ਗ੍ਰਿਫ਼ਤਾਰੀ ਅਤੇ ਰਿਮਾਂਡ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ। ਇਸ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੀ ਦਲੀਲ ਹੈ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਅਤੇ ਰਿਮਾਂਡ ਦੋਵੇਂ ਹੁਕਮ ਗ਼ੈਰ-ਕਾਨੂੰਨੀ ਹਨ ਅਤੇ ਉਹ ਤੁਰੰਤ ਹਿਰਾਸਤ ਵਿੱਚੋਂ ਰਿਹਾਅ ਕੀਤੇ ਜਾਣ ਦੇ ਹੱਕਦਾਰ ਹਨ । ਚੀਫ਼ ਜਸਟਿਸ ਤੋਂ ਐਤਵਾਰ (24 ਮਾਰਚ) ਤੱਕ ਤੁਰੰਤ ਸੁਣਵਾਈ ਦੀ ਮੰਗ ਕੀਤੀ ਗਈ ਹੈ।
ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 28 ਮਾਰਚ ਤੱਕ ਈਡੀ ਦੀ ਹਿਰਾਸਤ ‘ਚ ਭੇਜ ਦਿੱਤਾ ਸੀ । ਅਦਾਲਤ ਨੇ ਮੁੱਖ ਮੰਤਰੀ ਨੂੰ ਛੇ ਦਿਨਾਂ ਲਈ ਈਡੀ ਰਿਮਾਂਡ ‘ਤੇ ਭੇਜ ਦਿੱਤਾ ਗਿਆ ਸੀ । ਤੁਹਾਨੂੰ ਦੱਸ ਦੇਈਏ ਕਿ ਈਡੀ ਨੇ 10 ਦਿਨ ਦਾ ਰਿਮਾਂਡ ਮੰਗਿਆ ਸੀ। ਇਸ ਦੇ ਨਾਲ ਹੀ ਮੁੱਖ ਮੰਤਰੀ ਦੇ ਵੱਲੋ ਪੇਸ਼ ਹੋਏ ਤਿੰਨ ਵਕੀਲ ਅਭਿਸ਼ੇਕ ਮਨੂ ਸਿੰਘਵੀ, ਵਿਕਰਮ ਚੌਧਰੀ ਅਤੇ ਰਮੇਸ਼ ਗੁਪਤਾ ਨੇ ਹਿਰਾਸਤ ਦਾ ਵਿਰੋਧ ਕੀਤਾ ਸੀ।