BTV BROADCASTING

Watch Live

ਨਵਜੋਤ ਸਿੱਧੂ ਕਾਂਗਰਸ ‘ਚ ਲਾਂਭੇ ਹੋਣ ਲੱਗੇ, ਸਾਬਕਾ ਸੰਸਦ ਮੈਂਬਰ ਜਸਬੀਰ ਡਿੰਪਾ ਬਣੇ ਅੰਮ੍ਰਿਤਸਰ ਪੂਰਬੀ ਦੇ ਇੰਚਾਰਜ

ਨਵਜੋਤ ਸਿੱਧੂ ਕਾਂਗਰਸ ‘ਚ ਲਾਂਭੇ ਹੋਣ ਲੱਗੇ, ਸਾਬਕਾ ਸੰਸਦ ਮੈਂਬਰ ਜਸਬੀਰ ਡਿੰਪਾ ਬਣੇ ਅੰਮ੍ਰਿਤਸਰ ਪੂਰਬੀ ਦੇ ਇੰਚਾਰਜ

ਪੰਜਾਬ ਕਾਂਗਰਸ ਹਾਈਕਮਾਂਡ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਨਜ਼ਰਅੰਦਾਜ਼ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਵਾਰ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਨਾ ਲੜਨ ਵਾਲੇ ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੂੰ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਦੀ ਨਵੀਂ ਜ਼ਿੰਮੇਵਾਰੀ ਦਿੱਤੀ ਗਈ ਹੈ।

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹੁਕਮ ਜਾਰੀ ਕਰਕੇ ਜਸਬੀਰ ਸਿੰਘ ਡਿੰਪਾ ਨੂੰ ਅੰਮ੍ਰਿਤਸਰ ਪੂਰਬੀ ਹਲਕੇ ਦਾ ਇੰਚਾਰਜ ਐਲਾਨਿਆ ਹੈ। ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਅੰਮ੍ਰਿਤਸਰ ਪੂਰਬੀ ਸੀਟ ਤੋਂ ਵਿਧਾਇਕ ਰਹਿ ਚੁੱਕੇ ਹਨ।

ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਸਿਆਸਤ ਤੋਂ ਦੂਰ ਰਹੇ ਨਵਜੋਤ ਸਿੰਘ ਸਿੱਧੂ ਨੂੰ ਚੁਣੌਤੀ ਦੇਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਲੋਕ ਸਭਾ ਚੋਣਾਂ 2024 ਵਿਚ ਵੀ ਸਿੱਧੂ ਨਾ ਤਾਂ ਅੰਮ੍ਰਿਤਸਰ ਆਏ ਅਤੇ ਨਾ ਹੀ ਕਿਸੇ ਲਈ ਪ੍ਰਚਾਰ ਕੀਤਾ। ਇਸ ਤੋਂ ਬਾਅਦ ਕਾਂਗਰਸ ਦੀ ਸੂਬਾ ਕਮੇਟੀ ਨੇ ਅੰਮ੍ਰਿਤਸਰ ਸੀਟ ਦੀ ਜ਼ਿੰਮੇਵਾਰੀ ਜਸਬੀਰ ਸਿੰਘ ਡਿੰਪਾ ਨੂੰ ਸੌਂਪ ਦਿੱਤੀ ਹੈ। ਜਸਬੀਰ ਸਿੰਘ ਡਿੰਪਾ ਨੂੰ ਅੰਮ੍ਰਿਤਸਰ ਦੀ ਜ਼ਿੰਮੇਵਾਰੀ ਸੌਂਪਣ ਦਾ ਇਹ ਹੁਕਮ ਅਪ੍ਰੈਲ ਮਹੀਨੇ ਵਿੱਚ ਹੀ ਜਾਰੀ ਕੀਤਾ ਗਿਆ ਸੀ ਪਰ ਲੋਕ ਸਭਾ ਚੋਣਾਂ ਕਾਰਨ ਇਹ ਹੁਕਮ ਹੁਣ ਜਨਤਕ ਕਰ ਦਿੱਤਾ ਗਿਆ ਹੈ।

Related Articles

Leave a Reply