ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਚੋਣ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਇਹ ਪਟੀਸ਼ਨ ਅੰਮ੍ਰਿਤਪਾਲ ਵਿਰੁੱਧ ਆਜ਼ਾਦ ਚੋਣ ਲੜਨ ਵਾਲੇ ਵਿਕਰਮਜੀਤ ਸਿੰਘ ਵੱਲੋਂ ਦਾਇਰ ਕੀਤੀ ਗਈ ਹੈ।
ਵਿਕਰਮਜੀਤ ਸਿੰਘ ਨੇ ਪਟੀਸ਼ਨ ਵਿੱਚ ਦੋਸ਼ ਲਾਇਆ ਹੈ ਕਿ ਖਡੂਰ ਸਾਹਿਬ ਸੀਟ ਤੋਂ ਚੋਣ ਲੜ ਰਹੇ ਅੰਮ੍ਰਿਤਪਾਲ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰ ਵਿੱਚ ਕਈ ਅਹਿਮ ਜਾਣਕਾਰੀਆਂ ਛੁਪਾਈਆਂ ਹਨ। ਉਨ੍ਹਾਂ ਨੇ ਆਪਣੇ ਚੋਣ ਖਰਚੇ ਦਾ ਵੀ ਪੂਰਾ ਵੇਰਵਾ ਨਹੀਂ ਦਿੱਤਾ ਹੈ। ਚੋਣਾਂ ਦੌਰਾਨ ਉਸ ਦੀ ਹਮਾਇਤ ਵਿੱਚ ਰੋਜ਼ਾਨਾ ਕਈ ਮੀਟਿੰਗਾਂ ਕੀਤੀਆਂ ਗਈਆਂ ਅਤੇ ਗੱਡੀਆਂ ਅਤੇ ਚੋਣ ਸਮੱਗਰੀ ਦੀ ਵਰਤੋਂ ਕੀਤੀ ਗਈ, ਇਸ ਦਾ ਕੋਈ ਵੇਰਵਾ ਨਹੀਂ ਦਿੱਤਾ ਗਿਆ। ਇਹ ਨਹੀਂ ਦੱਸਿਆ ਗਿਆ ਕਿ ਇਹ ਖਰਚ ਕਿੱਥੋਂ ਕੀਤਾ ਗਿਆ।
ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਅੰਮ੍ਰਿਤਪਾਲ ਨੂੰ ਮਿਲੇ ਫੰਡਾਂ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਉਸ ਦੇ ਚੋਣ ਪ੍ਰਚਾਰ ਵਿਚ ਧਾਰਮਿਕ ਸਥਾਨਾਂ ਦੀ ਵੀ ਵਰਤੋਂ ਕੀਤੀ ਗਈ। ਉਨ੍ਹਾਂ ਦੀ ਇਜਾਜ਼ਤ ਤੋਂ ਬਿਨਾਂ ਸੋਸ਼ਲ ਮੀਡੀਆ ‘ਤੇ ਪ੍ਰਚਾਰ ਕੀਤਾ ਗਿਆ ਹੈ। ਇਸ ਤਰ੍ਹਾਂ ਦੇ ਕਈ ਦੋਸ਼ ਲਾਏ ਗਏ ਹਨ ਅਤੇ ਹਾਈਕੋਰਟ ਨੂੰ ਉਸ ਦੀ ਚੋਣ ਰੱਦ ਕਰਨ ਦੀ ਮੰਗ ਕੀਤੀ ਗਈ ਹੈ, ਜਿਸ ‘ਤੇ ਹਾਈਕੋਰਟ ਜਲਦ ਸੁਣਵਾਈ ਕਰ ਸਕਦੀ ਹੈ।