BTV BROADCASTING

ਨਿੱਝਰ ਕਤਲ ਮਾਮਲੇ ‘ਚ 3 ਭਾਰਤੀ ਗ੍ਰਿਫਤਾਰ

ਨਿੱਝਰ ਕਤਲ ਮਾਮਲੇ ‘ਚ 3 ਭਾਰਤੀ ਗ੍ਰਿਫਤਾਰ

ਕੈਨੇਡੀਅਨ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਉਸਨੇ ਸ਼ੁੱਕਰਵਾਰ (3 ਮਈ) ਨੂੰ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਕੈਨੇਡੀਅਨ ਨਿਊਜ਼ ਏਜੰਸੀ ਸੀਬੀਸੀ ਦੀ ਰਿਪੋਰਟ ਮੁਤਾਬਕ ਐਡਮਿੰਟਨ ਸ਼ਹਿਰ ਤੋਂ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ ਭਾਰਤੀ ਹਨ।

ਪੁਲਿਸ ਕਈ ਮਹੀਨਿਆਂ ਤੋਂ ਉਨ੍ਹਾਂ ‘ਤੇ ਨਜ਼ਰ ਰੱਖ ਰਹੀ ਸੀ। ਪੁਲਿਸ ਦਾ ਮੰਨਣਾ ਹੈ ਕਿ ਭਾਰਤ ਨੇ ਉਨ੍ਹਾਂ ਨੂੰ ਨਿੱਝਰ ਨੂੰ ਮਾਰਨ ਦਾ ਕੰਮ ਸੌਂਪਿਆ ਸੀ। ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਦੇ ਨਾਂ ਕਰਨ ਬਰਾੜ, ਕਰਨਪ੍ਰੀਤ ਸਿੰਘ ਅਤੇ ਕਮਲਪ੍ਰੀਤ ਸਿੰਘ ਹਨ। ਤਿੰਨਾਂ ਦੀ ਉਮਰ 20-30 ਸਾਲ ਦੇ ਵਿਚਕਾਰ ਹੈ।

ਨਿਊਜ਼ ਏਜੰਸੀ ਏਐਨਆਈ ਮੁਤਾਬਕ ਤਿੰਨਾਂ ਮੁਲਜ਼ਮਾਂ ਦੇ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਗੈਂਗ ਨਾਲ ਵੀ ਸੰਪਰਕ ਹਨ। ਇਹ ਸਾਰੇ ਆਰਜ਼ੀ ਵੀਜ਼ੇ ‘ਤੇ 2021 ‘ਚ ਕੈਨੇਡਾ ਗਏ ਸਨ। ਇਨ੍ਹਾਂ ਖ਼ਿਲਾਫ਼ ਫਸਟ ਡਿਗਰੀ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਕਿਹਾ ਹੈ ਕਿ ਬਾਕੀ ਦੋਸ਼ੀਆਂ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

Related Articles

Leave a Reply