ਪਠਾਨਕੋਟ ਦੇ ਏਅਰਫੋਰਸ ਸਟੇਸ਼ਨ ਨੇੜੇ ਇਤਿਹਾਸਕ ਬਰਫਾਨੀ ਮੰਦਰ ‘ਚ ਭਗਵਾਨ ਸ਼ਿਵ ਦੀ ਮੂਰਤੀ ਨੇੜੇ 100 ਰੁਪਏ ਦਾ ਪਾਕਿਸਤਾਨੀ ਨੋਟ ਮਿਲਣ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਫੈਲ ਗਈ। ਮੰਦਰ ਦੇ ਸੇਵਕਾਂ ਨੇ ਪਾਕਿਸਤਾਨੀ ਕਰੰਸੀ ਨੋਟ ਮਿਲਣ ਦੀ ਸੂਚਨਾ ਸਥਾਨਕ ਪੁਲਿਸ ਸਟੇਸ਼ਨ ਨੂੰ ਦਿੱਤੀ। ਜਿਸ ਤੋਂ ਬਾਅਦ ਪੁਲਸ ਫੋਰਸ ਮੌਕੇ ‘ਤੇ ਪਹੁੰਚੀ ਅਤੇ ਮੰਦਰ ‘ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ। ਮੰਦਰ ‘ਚ ਪਾਕਿਸਤਾਨੀ ਕਰੰਸੀ ਦੇ ਨੋਟ ਚੜ੍ਹਾਉਣ ਵਾਲੇ ਵਿਅਕਤੀ ਦੀ ਪਛਾਣ ਕੀਤੀ ਜਾ ਰਹੀ ਹੈ।
ਹਾਲ ਹੀ ‘ਚ ਪਠਾਨਕੋਟ ਨਾਲ ਲੱਗਦੇ ਗੁਆਂਢੀ ਸੂਬੇ ਜੰਮੂ-ਕਸ਼ਮੀਰ ‘ਚ ਅੱਤਵਾਦੀ ਹਮਲੇ ਹੋਏ ਹਨ। ਪੁਲਿਸ, ਬੀ.ਐਸ.ਐਫ ਅਤੇ ਆਰਮੀ ਵੱਲੋਂ ਇੰਨੇ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਜ਼ਿਲ੍ਹੇ ਵਿੱਚ ਪਾਕਿਸਤਾਨੀ ਕਰੰਸੀ ਦੇ ਨੋਟ ਮਿਲਣਾ ਸਰਕਾਰ ਦੀ ਖੁਫੀਆ ਤੰਤਰ ਅਤੇ ਪੁਲਿਸ ਪ੍ਰਸ਼ਾਸਨ ‘ਤੇ ਵੱਡੇ ਸਵਾਲੀਆ ਨਿਸ਼ਾਨ ਖੜ੍ਹੇ ਕਰਦਾ ਹੈ।