ਪਹਾੜਾਂ ‘ਤੇ ਬਰਫਬਾਰੀ ਤੋਂ ਬਾਅਦ ਪੰਜਾਬ ‘ਚ ਸੀਤ ਲਹਿਰ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਵਧਦੀ ਠੰਡ ਦੇ ਮੱਦੇਨਜ਼ਰ ਸਰਕਾਰ ਨੇ ਸੂਬੇ ਦੇ ਸਾਰੇ ਸਕੂਲਾਂ ਵਿੱਚ 24 ਤੋਂ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕਰਨ ਦਾ ਫੈਸਲਾ ਕੀਤਾ ਹੈ। ਸਿੱਖਿਆ ਵਿਭਾਗ ਨੇ ਸੋਮਵਾਰ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਲਾਗੂ ਹੋਣਗੇ।
ਸਿੱਖਿਆ ਮੰਤਰੀ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਵਿੱਚ 19 ਹਜ਼ਾਰ ਸਰਕਾਰੀ ਅਤੇ ਅੱਠ ਹਜ਼ਾਰ ਦੇ ਕਰੀਬ ਪ੍ਰਾਈਵੇਟ ਸਕੂਲ ਹਨ, ਜਿਨ੍ਹਾਂ ਵਿੱਚ 35 ਲੱਖ ਦੇ ਕਰੀਬ ਵਿਦਿਆਰਥੀ ਪੜ੍ਹਦੇ ਹਨ।