13 ਮਾਰਚ 2024: ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲਿਆਂ ਲਈ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਕੱਚੇ ਮੁਲਾਜ਼ਮਾਂ ਵੱਲੋਂ 2 ਰੋਜ਼ਾ ਹੜਤਾਲ ਖ਼ਤਮ ਕਰ ਦਿੱਤੀ ਗਈ ਹੈ।13 ਮਾਰਚ ਯਾਨੀ ਕਿ ਅੱਜ ਸਰਕਾਰੀ ਬੱਸਾਂ ਪਹਿਲਾ ਵਾਂਗ ਹੀ ਚੱਲਣਗੀਆਂ।
ਇਹ ਜਾਣਕਾਰੀ ਯੂਨੀਅਨ ਦੇ ਸੂਬਾ ਬੁਲਾਰੇ ਹਰਕੇਸ਼ ਵਿੱਕੀ ਪਟਿਆਲਾ ਨੇ ਦਿੱਤੀ ਹੈ। ਉਸ ਦਾ ਕਹਿਣਾ ਹੈ ਕਿ ਯੂਨੀਅਨ ਦੇ ਪ੍ਰਧਾਨ ਰਮੇਸ਼ ਗਿੱਲ ਅਤੇ ਟਰਾਂਸਪੋਰਟ ਵਿਭਾਗ ਦੇ ਹੋਰ ਅਧਿਕਾਰੀਆਂ ਅਤੇ ਡਾਇਰੈਕਟਰਾਂ ਅਤੇ ਪੀ.ਆਰ.ਟੀ.ਸੀ. ਕੇ ਐਮ.ਡੀ. ਵਿਚਕਾਰ ਮੀਟਿੰਗ ਹੋਈ, ਜਿਸ ਵਿਚ ਮੰਗਾਂ ਮੰਨੇ ਜਾਣ ‘ਤੇ ਹੜਤਾਲ ਖਤਮ ਕਰ ਦਿੱਤੀ ਗਈ।
ਇਸ ਤੋਂ ਪਹਿਲਾਂ ਪਨਬੱਸ, ਪੀ.ਆਰ. ਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ 13 ਮਾਰਚ ਨੂੰ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਅਤੇ ਕਿਹਾ ਗਿਆ ਕਿ 13 ਮਾਰਚ ਯਾਨੀ ਅੱਜ ਤੋਂ ਸੂਬੇ ਵਿੱਚ ਕੋਈ ਵੀ ਸਰਕਾਰੀ ਬੱਸ ਨਹੀਂ ਚੱਲੇਗੀ। ਫਿਲਹਾਲ ਬੱਸਾਂ ਦੀ ਹੜਤਾਲ ਖਤਮ ਹੋਣ ਤੋਂ ਬਾਅਦ ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਹੁਣ ਲੋਕ ਆਰਾਮ ਨਾਲ ਆਪਣੀ ਮੰਜ਼ਿਲ ‘ਤੇ ਪਹੁੰਚ ਸਕਦੇ ਹਨ।