BTV BROADCASTING

ਪਹਿਲੀ ਵਾਰ ਬੀਐਸਈ ਸੈਂਸੈਕਸ 74000 ਦੇ ਉੱਪਰ ਪਹੁੰਚਿਆ

ਪਹਿਲੀ ਵਾਰ ਬੀਐਸਈ ਸੈਂਸੈਕਸ 74000 ਦੇ ਉੱਪਰ ਪਹੁੰਚਿਆ

7 ਮਾਰਚ 2024: ਅਮਰੀਕੀ ਬਾਜ਼ਾਰਾਂ ‘ਚ ਮਜ਼ਬੂਤ ​​ਰੁਖ ਅਤੇ ਵਿਦੇਸ਼ੀ ਪੂੰਜੀ ਦੇ ਵਧਦੇ ਪ੍ਰਵਾਹ ਵਿਚਾਲੇ ਵੀਰਵਾਰ ਨੂੰ ਘਰੇਲੂ ਸ਼ੇਅਰ ਬਾਜ਼ਾਰ ਦੇ ਦੋਵੇਂ ਬੈਂਚਮਾਰਕ ਸੂਚਕਾਂਕ ਸੈਂਸੈਕਸ ਅਤੇ ਨਿਫਟੀ ਸ਼ੁਰੂਆਤੀ ਕਾਰੋਬਾਰ ‘ਚ ਆਪਣੇ ਨਵੇਂ ਰਿਕਾਰਡ ਪੱਧਰ ‘ਤੇ ਪਹੁੰਚ ਗਏ। ਬੀਐਸਈ ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿੱਚ 159.18 ਅੰਕ ਵਧ ਕੇ 74,245.17 ਦੇ ਸਰਵਕਾਲੀ ਉੱਚ ਪੱਧਰ ‘ਤੇ ਪਹੁੰਚ ਗਿਆ। ਇਸੇ ਤਰ੍ਹਾਂ ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ ਸੂਚਕਾਂਕ ਨਿਫਟੀ ਵੀ 49.6 ਅੰਕਾਂ ਦੇ ਵਾਧੇ ਨਾਲ 22,523.65 ਅੰਕਾਂ ਦੇ ਨਵੇਂ ਸਿਖਰ ‘ਤੇ ਪਹੁੰਚ ਗਿਆ।

ਹਾਲਾਂਕਿ, ਕੁਝ ਸਮੇਂ ਬਾਅਦ ਬਾਜ਼ਾਰ ਅਸਥਿਰ ਹੋ ਗਿਆ ਅਤੇ ਦੋਵੇਂ ਸੂਚਕਾਂਕ ਆਪਣੇ ਰਿਕਾਰਡ ਪੱਧਰ ਤੋਂ ਹੇਠਾਂ ਆ ਗਏ। ਸੈਂਸੈਕਸ ਕੰਪਨੀਆਂ ‘ਚ ਜੇ.ਐੱਸ.ਡਬਲਯੂ. ਸਟੀਲ, ਟਾਟਾ ਸਟੀਲ, ਬਜਾਜ ਫਾਈਨਾਂਸ, ਬਜਾਜ ਫਿਨਸਰਵ, ਏਸ਼ੀਅਨ ਪੇਂਟਸ ਅਤੇ ਸਟੇਟ ਬੈਂਕ ਆਫ ਇੰਡੀਆ ਪ੍ਰਮੁੱਖ ਸਨ। ਦੂਜੇ ਪਾਸੇ ਮਹਿੰਦਰਾ ਐਂਡ ਮਹਿੰਦਰਾ, ਇਨਫੋਸਿਸ, ਐਕਸਿਸ ਬੈਂਕ ਅਤੇ ਆਈਸੀਆਈਸੀਆਈ ਬੈਂਕ ਦੇ ਸ਼ੇਅਰਾਂ ‘ਚ ਗਿਰਾਵਟ ਦਾ ਰੁਝਾਨ ਰਿਹਾ। ਏਸ਼ੀਆ ਦੇ ਹੋਰ ਬਾਜ਼ਾਰਾਂ ‘ਚ ਦੱਖਣੀ ਕੋਰੀਆ ਦਾ ਕੋਸਪੀ, ਜਾਪਾਨ ਦਾ ਨਿੱਕੇਈ, ਚੀਨ ਦਾ ਸ਼ੰਘਾਈ ਕੰਪੋਜ਼ਿਟ ਅਤੇ ਹਾਂਗਕਾਂਗ ਦਾ ਹੈਂਗ ਸੇਂਗ ਘਾਟੇ ਨਾਲ ਕਾਰੋਬਾਰ ਕਰ ਰਿਹਾ ਸੀ।

ਅਮਰੀਕੀ ਬਾਜ਼ਾਰ ਬੁੱਧਵਾਰ ਨੂੰ ਵਾਧੇ ਦੇ ਨਾਲ ਕਾਰੋਬਾਰ ਕਰ ਰਹੇ ਸਨ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਬੁੱਧਵਾਰ ਨੂੰ 2,766.75 ਕਰੋੜ ਰੁਪਏ ਦੇ ਸ਼ੇਅਰਾਂ ਦੀ ਸ਼ੁੱਧ ਖਰੀਦਦਾਰੀ ਕੀਤੀ। ਇਸ ਦੌਰਾਨ ਕੌਮਾਂਤਰੀ ਤੇਲ ਸਟੈਂਡਰਡ ਬ੍ਰੈਂਟ ਕਰੂਡ 0.13 ਫੀਸਦੀ ਡਿੱਗ ਕੇ 82.85 ਡਾਲਰ ਪ੍ਰਤੀ ਬੈਰਲ ‘ਤੇ ਆ ਗਿਆ। ਬੁੱਧਵਾਰ ਨੂੰ ਸੈਂਸੈਕਸ 408.86 ਅੰਕ ਚੜ੍ਹ ਕੇ 74,085.99 ‘ਤੇ ਅਤੇ ਨਿਫਟੀ 117.75 ਅੰਕ ਚੜ੍ਹ ਕੇ 22,474.05 ਦੇ ਨਵੇਂ ਸਿਖਰ ‘ਤੇ ਬੰਦ ਹੋਇਆ।

Related Articles

Leave a Reply