BTV BROADCASTING

Watch Live

ਪੁਲਸ ਨੇ 70 ਗ੍ਰਾਮ ਹੈਰੋਇਨ ਦੇ ਨਾਲ ਔਰਤ ਨੂੰ ਕੀਤਾ ਗ੍ਰਿਫ਼ਤਾਰ

ਪੁਲਸ ਨੇ 70 ਗ੍ਰਾਮ ਹੈਰੋਇਨ ਦੇ ਨਾਲ ਔਰਤ ਨੂੰ ਕੀਤਾ ਗ੍ਰਿਫ਼ਤਾਰ

ਥਾਣਾ ਲਾਡੋਵਾਲ ਦੀ ਪੁਲਸ ਨੇ ਨਸ਼ਾ ਤਸਕਰਾਂ ਦੇ ਖ਼ਿਲਾਫ਼ ਕਾਰਵਾਈ ਕਰਦੇ ਹੋਏ ਇਕ ਔਰਤ ਨੂੰ 70 ਗ੍ਰਾਮ ਹੈਰੋਇਨ ਦੇ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਥਾਣਾ ਮੁਖੀ ਵੀਰ ਇੰਦਰ ਸਿੰਘ ਬੇਨੀਪਾਲ ਨੇ ਦੱਸਿਆ ਕਿ ਪੁਲਸ ਨੇ ਪਿੰਡ ਤਲਵੰਡੀ ਕਲਾਂ ਦੀ ਰਹਿਣ ਵਾਲੀ ਕਮਲਾ ਪਤਨੀ ਰਸ਼ਪਾਲ ਸਿੰਘ ਨੂੰ ਹੈਰੋਇਨ ਦੇ ਨਾਲ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਔਰਤ ਦੇ ਖ਼ਿਲਾਫ਼ ਥਾਣਾ ਲਾਡੋਵਾਲ ਵਿਚ NDPS ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਮੁਖੀ ਨੇ ਦੱਸਿਆ ਕਿ ਉਕਤ ਔਰਤ ‘ਤੇ ਪਹਿਲਾਂ ਵੀ ਨਸ਼ਾ ਵੇਚਣ ਦੇ ਕਈ ਮਾਮਲੇ ਦਰਜ ਹਨ।

Related Articles

Leave a Reply