BTV Canada Official

Watch Live

ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦਿਨ-ਦਿਹਾੜੇ ਨੌਜਵਾਨ ਦਾ ਕੀਤਾ ਕਤਲ

ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦਿਨ-ਦਿਹਾੜੇ ਨੌਜਵਾਨ ਦਾ ਕੀਤਾ ਕਤਲ

ਫਰਵਰੀ 2024: ਕਪੂਰਥਲਾ ‘ਚ ਬੀਤੀ ਸ਼ਾਮ ਨੂੰ ਕੁਝ ਬਦਮਾਸ਼ਾਂ ਨੇ ਦਿਨ ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ। ਜ਼ਖ਼ਮੀ ਨੌਜਵਾਨ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਐਮਰਜੈਂਸੀ ਵਾਰਡ ਵਿੱਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮੁੱਢਲੀ ਜਾਂਚ ਵਿੱਚ ਮਾਮਲਾ ਪੈਸਿਆਂ ਦੇ ਲੈਣ-ਦੇਣ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐਸਪੀ ਸਬ-ਡਵੀਜ਼ਨ ਹਰਪ੍ਰੀਤ ਸਿੰਘ ਪੁਲੀਸ ਫੋਰਸ ਨਾਲ ਮੌਕੇ ’ਤੇ ਪੁੱਜੇ ਅਤੇ ਆਸਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ।

ਡੀਐਸਪੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਹਰਪ੍ਰੀਤ ਸਿੰਘ ਉਰਫ਼ ਬੰਟੀ ਵਾਸੀ ਸ਼ਹਿਣਾ ਪੈਲੇਸ ਨੇੜੇ ਵਜੋਂ ਹੋਈ ਹੈ। ਮ੍ਰਿਤਕ ਬੰਟੀ ਟਰੈਵਲ ਏਜੰਸੀ ਲਈ ਕੰਮ ਕਰਦਾ ਸੀ ਅਤੇ ਇਸ ਸਬੰਧੀ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਝਗੜਾ ਸਾਹਮਣੇ ਆਇਆ ਹੈ। ਇਸ ਕਾਰਨ ਅਣਪਛਾਤੇ ਹਮਲਾਵਰਾਂ ਨੇ ਹਮਲਾ ਕਰ ਦਿੱਤਾ।

ਘਟਨਾ ਵਾਲੀ ਥਾਂ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ ਪੁਲੀਸ ਟੀਮ ਨੇ ਮੁੱਢਲੀ ਜਾਂਚ ਵਿੱਚ ਮ੍ਰਿਤਕ ਦੇ ਮੋਬਾਈਲ ਫੋਨ ਤੋਂ ਕੁਝ ਵੇਰਵੇ ਇਕੱਠੇ ਕੀਤੇ ਹਨ। ਜਿਸ ਦੇ ਆਧਾਰ ‘ਤੇ ਜਾਂਚ ਕੀਤੀ ਜਾ ਰਹੀ ਹੈ। ਡੀਐਸਪੀ ਨੇ ਦਾਅਵਾ ਕੀਤਾ ਹੈ ਕਿ ਕਾਤਲਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Related Articles

Leave a Reply