BTV BROADCASTING

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਸਾਮ ਦੇ ਮੁੱਖ ਮੰਤਰੀ ਨੂੰ ਫ਼ੋਨ ਕਰਕੇ ਸੂਬੇ ‘ਚ ਹੜ੍ਹਾਂ ਦੀ ਸਥਿਤੀ ਬਾਰੇ ਜਾਣਕਾਰੀ ਕੀਤੀ ਹਾਸਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਸਾਮ ਦੇ ਮੁੱਖ ਮੰਤਰੀ ਨੂੰ ਫ਼ੋਨ ਕਰਕੇ ਸੂਬੇ ‘ਚ ਹੜ੍ਹਾਂ ਦੀ ਸਥਿਤੀ ਬਾਰੇ ਜਾਣਕਾਰੀ ਕੀਤੀ ਹਾਸਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੂੰ ਫ਼ੋਨ ਕਰਕੇ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਬਾਰੇ ਜਾਣਕਾਰੀ ਲਈ।

ਮੁੱਖ ਮੰਤਰੀ ਨੇ ਟਵੀਟ ਕੀਤਾ, ‘ਮੈਂ ਉਨ੍ਹਾਂ ਨੂੰ ਸਮਝਾਇਆ ਕਿ ਅਸਾਮ ਇਸ ਸਾਲ ਅਰੁਣਾਚਲ ਪ੍ਰਦੇਸ਼ ਅਤੇ ਸਾਡੇ ਉੱਪਰੀ ਅਸਾਮ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਕਾਰਨ ਹੜ੍ਹਾਂ ਦੀ ਦੂਜੀ ਲਹਿਰ ਦਾ ਸਾਹਮਣਾ ਕਰ ਰਿਹਾ ਹੈ। ਮੈਂ ਉਨ੍ਹਾਂ ਨੂੰ ਸੂਬਾ ਸਰਕਾਰ ਵੱਲੋਂ ਚੁੱਕੇ ਗਏ ਰਾਹਤ ਉਪਾਵਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸੰਕਟ ਦੀ ਇਸ ਘੜੀ ਵਿੱਚ ਭਾਰਤ ਸਰਕਾਰ ਵੱਲੋਂ ਮੈਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਮਨੁੱਖੀ ਤਸਕਰੀ ਦੇ ਮਾਮਲੇ ਵਿੱਚ ਭਾਰਤੀ ਜਲ ਸੈਨਾ ਦੇ ਅਧਿਕਾਰੀ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ
ਮੁੰਬਈ ਕ੍ਰਾਈਮ ਬ੍ਰਾਂਚ ਨੇ ਦੱਖਣੀ ਕੋਰੀਆ ‘ਚ ਜਾਅਲੀ ਦਸਤਾਵੇਜ਼ਾਂ ਰਾਹੀਂ ਮਨੁੱਖੀ ਤਸਕਰੀ ਦੇ ਦੋਸ਼ ‘ਚ ਭਾਰਤੀ ਜਲ ਸੈਨਾ ਦੇ ਅਧਿਕਾਰੀ ਸਮੇਤ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਕ੍ਰਾਈਮ ਬ੍ਰਾਂਚ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ‘ਚ ਭਾਰਤੀ ਜਲ ਸੈਨਾ ਦਾ ਲੈਫਟੀਨੈਂਟ ਕਮਾਂਡਰ ਰੈਂਕ ਦਾ ਅਧਿਕਾਰੀ ਵੀ ਸ਼ਾਮਲ ਸੀ। ਲੈਫਟੀਨੈਂਟ ਕਮਾਂਡਰ ਵਿਪਨ ਕੁਮਾਰ ਡਾਗਰ ਨੂੰ ਵੀਰਵਾਰ ਨੂੰ ਕੋਲਾਬਾ ਤੋਂ ਹਿਰਾਸਤ ‘ਚ ਲਿਆ ਗਿਆ ਸੀ। ਜਦਕਿ ਬਾਕੀ ਦੋਸ਼ੀਆਂ ਦੀ ਪਛਾਣ ਸਬ-ਲੈਫਟੀਨੈਂਟ ਬ੍ਰਹਮ ਜੋਤੀ ਸ਼ਰਮਾ, ਸਿਮਰਨ ਤੇਜੀ, ਰਵੀ ਕੁਮਾਰ ਅਤੇ ਦੀਪਕ ਡੋਗਰਾ ਵਜੋਂ ਹੋਈ ਹੈ।

ਪੁਲਿਸ ਨੇ ਦੱਸਿਆ ਕਿ ਗਿਰੋਹ ਨੇ 8-10 ਲੋਕਾਂ ਨੂੰ ਫਰਜ਼ੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਪੂਰਬੀ ਏਸ਼ੀਆਈ ਦੇਸ਼ ਭੇਜਿਆ ਸੀ। ਇਸ ਦੇ ਲਈ ਹਰੇਕ ਵਿਅਕਤੀ ਤੋਂ 10 ਲੱਖ ਰੁਪਏ ਵਸੂਲੇ ਗਏ।

Related Articles

Leave a Reply