BTV Canada Official

Watch Live

ਪੰਜਾਬ: ਕਾਂਗਰਸ ਵੱਲੋਂ ਚਾਰ ਹੋਰ ਉਮੀਦਵਾਰਾਂ ਦਾ ਐਲਾਨ

ਪੰਜਾਬ: ਕਾਂਗਰਸ ਵੱਲੋਂ ਚਾਰ ਹੋਰ ਉਮੀਦਵਾਰਾਂ ਦਾ ਐਲਾਨ

ਕਾਂਗਰਸ ਨੇ ਸੋਮਵਾਰ ਨੂੰ ਚਾਰ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਆਪਣੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੁਧਿਆਣਾ ਤੋਂ ਉਮੀਦਵਾਰ ਬਣਾਇਆ ਹੈ। ਜਦੋਂਕਿ ਪੰਥਕ ਸੀਟ ਸ੍ਰੀ ਅਨੰਦਪੁਰ ਸਾਹਿਬ ਤੋਂ ਹਿੰਦੂ ਚਿਹਰੇ ਵਿਜੇ ਇੰਦਰ ਸਿੰਗਲਾ ‘ਤੇ ਸੱਟਾ ਖੇਡਿਆ ਗਿਆ ਹੈ।

ਪਾਰਟੀ ਨੇ ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜ਼ੀਰਾ ਅਤੇ ਗੁਰਦਾਸਪੁਰ ਤੋਂ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਉਮੀਦਵਾਰ ਬਣਾਇਆ ਹੈ। ਹੁਣ ਸਿਰਫ਼ ਫ਼ਿਰੋਜ਼ਪੁਰ ਤੋਂ ਉਮੀਦਵਾਰ ਦਾ ਐਲਾਨ ਬਾਕੀ ਹੈ।

Related Articles

Leave a Reply