BTV BROADCASTING

Watch Live

ਪੰਜਾਬ ‘ਚ ਅਚਾਨਕ ਬਦਲਿਆ ਮੌਸਮ, ਇਨ੍ਹਾਂ ਤਰੀਕਾਂ ਨੂੰ ਲੈ ਕੇ ਜਾਰੀ ਕੀਤੀ ਚੇਤਾਵਨੀ

ਪੰਜਾਬ ‘ਚ ਅਚਾਨਕ ਬਦਲਿਆ ਮੌਸਮ, ਇਨ੍ਹਾਂ ਤਰੀਕਾਂ ਨੂੰ ਲੈ ਕੇ ਜਾਰੀ ਕੀਤੀ ਚੇਤਾਵਨੀ

23 ਮਾਰਚ 2024: ਪੰਜਾਬ-ਹਰਿਆਣਾ ਵਿੱਚ ਗਰਮੀਆਂ ਨੇ ਆਪਣੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਮਾਰਚ ਮਹੀਨੇ ਦੇ ਅੱਧ ਵਿਚ ਤਾਪਮਾਨ ਵਿਚ ਅਚਾਨਕ ਵਾਧਾ ਹੋਣ ਕਾਰਨ ਗਰਮੀ ਸ਼ੁਰੂ ਹੋ ਗਈ ਹੈ।

ਇਸ ਦੌਰਾਨ ਭਾਰਤੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਅਤੇ ਗੜੇ ਪੈਣ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਸਮੇਤ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਅਚਾਨਕ ਮੌਸਮ ਬਦਲ ਗਿਆ ਹੈ। ਸ਼ੁੱਕਰਵਾਰ ਸਵੇਰੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਦਰਮਿਆਨੀ ਬਾਰਿਸ਼ ਹੋਈ। ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ ਤੋਂ ਹੀ ਸੰਘਣੇ ਬੱਦਲ ਛਾਏ ਹੋਏ ਸਨ। ਇਸ ਤੋਂ ਇਲਾਵਾ ਆਈਐਮਡੀ ਨੇ 22 ਅਤੇ 24 ਮਾਰਚ ਨੂੰ ਪੰਜਾਬ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਮੌਸਮ ਵਿਭਾਗ ਨੇ 22 ਤੋਂ 24 ਮਾਰਚ ਦੌਰਾਨ ਪੱਛਮੀ ਹਿਮਾਲੀਅਨ ਖੇਤਰਾਂ ਵਿੱਚ ਹਲਕੀ ਬਾਰਿਸ਼ ਜਾਂ ਬਰਫ਼ਬਾਰੀ ਦੀ ਵੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ 22 ਤੋਂ 24 ਮਾਰਚ ਦੌਰਾਨ ਜੰਮੂ-ਕਸ਼ਮੀਰ, ਲੱਦਾਖ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ‘ਚ ਹਲਕੀ ਬਾਰਿਸ਼ ਜਾਂ ਬਰਫਬਾਰੀ ਹੋ ਸਕਦੀ ਹੈ। ਇਸ ਤੋਂ ਇਲਾਵਾ 23 ਮਾਰਚ ਦੌਰਾਨ ਅਰੁਣਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ।

Related Articles

Leave a Reply