BTV BROADCASTING

ਪੰਜਾਬ ‘ਚ ਅਪਾਹਜ ਕੋਟੇ ਦੀਆਂ 1754 ਅਸਾਮੀਆਂ ‘ਤੇ ਸਿੱਧੀ ਭਰਤੀ

ਪੰਜਾਬ ‘ਚ ਅਪਾਹਜ ਕੋਟੇ ਦੀਆਂ 1754 ਅਸਾਮੀਆਂ ‘ਤੇ ਸਿੱਧੀ ਭਰਤੀ

ਪੰਜਾਬ ਸਰਕਾਰ ਨੇ ਅਪਾਹਜ ਕੋਟੇ ਤਹਿਤ ਖਾਲੀ ਪਈਆਂ ਅਸਾਮੀਆਂ ਦੇ ਬੈਕਲਾਗ ਨੂੰ ਖਤਮ ਕਰਨ ਲਈ ਸਿੱਧੀ ਭਰਤੀ ਦੀ ਤਿਆਰੀ ਕਰ ਲਈ ਹੈ, ਜਿਸ ਤਹਿਤ 1754 ਅਸਾਮੀਆਂ ‘ਤੇ ਅਪੰਗ ਕੋਟੇ ਤਹਿਤ ਸਿੱਧੀ ਭਰਤੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਤਰੱਕੀਆਂ ਰਾਹੀਂ 556 ਅਸਾਮੀਆਂ ਭਰਨ ਦੀ ਵੀ ਤਿਆਰੀ ਕਰ ਲਈ ਗਈ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ। ਮੁੱਖ ਮੰਤਰੀ ਮਾਨ ਨੇ ਅੱਜ ਸਰਕਾਰੀ ਰਿਹਾਇਸ਼ ‘ਤੇ ਸਮਾਜਿਕ ਨਿਆਂ ਅਤੇ ਬਾਲ ਭਲਾਈ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿੱਚ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਅਪੰਗ ਵਿਅਕਤੀਆਂ ਦੀਆਂ ਖਾਲੀ ਪਈਆਂ ਅਸਾਮੀਆਂ ਦੇ ਬੈਕਲਾਗ ਦੀ ਸ਼ਨਾਖ਼ਤ ਕੀਤੀ ਹੈ। ਹੁਣ ਤੱਕ ਵੱਖ-ਵੱਖ ਵਿਭਾਗਾਂ ਵਿੱਚ ਸਿੱਧੀ ਭਰਤੀ ਦੀਆਂ 1754 ਅਸਾਮੀਆਂ ਅਤੇ ਤਰੱਕੀ ਦੀਆਂ 556 ਅਸਾਮੀਆਂ ਨੂੰ ਬੈਕਲਾਗ ਵਜੋਂ ਪਛਾਣਿਆ ਗਿਆ ਹੈ। ਮਾਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਖਾਲੀ ਅਸਾਮੀਆਂ ਨੂੰ ਜਲਦੀ ਤੋਂ ਜਲਦੀ ਭਰਨ ਦੀ ਪ੍ਰਕਿਰਿਆ ਤੇਜ਼ ਕੀਤੀ ਜਾਵੇ।

Related Articles

Leave a Reply