BTV BROADCASTING

.ਪੰਜਾਬ ‘ਚ ਕੜਾਕੇ ਦੀ ਠੰਡ ਕਾਰਨ ਘਰਾਂ ‘ਚ ਲੁਕੇ ਲੋਕ

.ਪੰਜਾਬ ‘ਚ ਕੜਾਕੇ ਦੀ ਠੰਡ ਕਾਰਨ ਘਰਾਂ ‘ਚ ਲੁਕੇ ਲੋਕ

15 ਜਨਵਰੀ 2024: ਉੱਤਰੀ ਭਾਰਤ ਵਿੱਚ ਠੰਢ ਨੇ ਇਸ ਸੀਜ਼ਨ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਪੰਜਾਬ ਸਮੇਤ ਉੱਤਰੀ ਭਾਰਤ ਦੇ ਲੋਕ ਘਰਾਂ ਦੇ ਅੰਦਰ ਹੀ ਰਹਿਣ ਲਈ ਮਜਬੂਰ ਹਨ। ਘੱਟੋ-ਘੱਟ ਤਾਪਮਾਨ ਰੋਜ਼ਾਨਾ ਡਾਈਵਿੰਗ ਕਰ ਰਿਹਾ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਠੰਡ ਅਤੇ ਧੁੰਦ ਦਾ ਸੰਤਰੀ ਅਲਰਟ ਜਾਰੀ ਕੀਤਾ ਹੈ। ਇਸ ਅਨੁਸਾਰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਛਾਈ ਰਹੇਗੀ। ਕਈ ਥਾਈਂ ਕੜਾਕੇ ਦੀ ਠੰਢ ਰਹੇਗੀ ਅਤੇ ਇਸ ਦੇ ਨਾਲ ਹੀ ਸੀਤ ਲਹਿਰ ਵੀ ਜਾਰੀ ਰਹੇਗੀ।

ਭਾਰਤ ਮੌਸਮ ਵਿਭਾਗ (IMD) ਦੀ ਸਾਈਟ ‘ਤੇ ਜਾਰੀ ਕੀਤੇ ਗਏ ਅੰਕੜਿਆਂ ਦੇ ਅਨੁਸਾਰ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਸਮੇਤ ਉੱਤਰੀ ਭਾਰਤ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਸਵੇਰੇ 3-7 ਡਿਗਰੀ ਸੈਲਸੀਅਸ ਦੇ ਵਿਚਕਾਰ ਤਾਪਮਾਨ ਦਰਜ ਕੀਤਾ ਗਿਆ। ਹਰਿਆਣਾ ਵਿਚ ਸਭ ਤੋਂ ਘੱਟ ਤਾਪਮਾਨ ਨਾਰਨੌਲ ਵਿਚ 3 ਡਿਗਰੀ ਅਤੇ ਪੰਜਾਬ ਵਿਚ 3.8 ਡਿਗਰੀ ਗੁਰਦਾਸਪੁਰ ਵਿਚ ਦਰਜ ਕੀਤਾ ਗਿਆ।

Related Articles

Leave a Reply