ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਨੂੰ ਕੜਾਕੇ ਦੀ ਗਰਮੀ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਦਿਨ ਹੋਵੇ ਜਾਂ ਰਾਤ, ਗਰਮੀ ਕਾਰਨ ਲੋਕਾਂ ਨੂੰ ਪਸੀਨਾ ਆ ਰਿਹਾ ਹੈ। ਪੰਜਾਬ ਵਿੱਚ ਬਠਿੰਡਾ ਸਭ ਤੋਂ ਗਰਮ ਰਿਹਾ। ਇੱਥੇ ਵੱਧ ਤੋਂ ਵੱਧ ਤਾਪਮਾਨ 44.8 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 2.6 ਡਿਗਰੀ ਵੱਧ ਹੈ।
ਇਸ ਦੇ ਨਾਲ ਹੀ ਜਲਾਲਾਬਾਦ ‘ਚ ਇਕ ਨੌਜਵਾਨ ਦੀ ਗਰਮੀ ਕਾਰਨ ਗੈਸ ਚੜ੍ਹਨ ਨਾਲ ਮੌਤ ਹੋ ਗਈ। ਨੌਜਵਾਨ ਦੀ ਪਛਾਣ ਪਵਨ ਕੁਮਾਰ ਵਜੋਂ ਹੋਈ ਹੈ। ਮਾਹਿਰਾਂ ਮੁਤਾਬਕ ਸ਼ਨੀਵਾਰ ਤੋਂ ਸ਼ੁਰੂ ਹੋ ਰਹੇ ਨੋਟਾ ਦੇ ਕਾਰਨ ਗਰਮੀ ਹੋਰ ਤੇਜ਼ ਹੋ ਸਕਦੀ ਹੈ।
ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਅਜੇ ਵੀ ਆਮ ਨਾਲੋਂ 5.9 ਡਿਗਰੀ ਵੱਧ ਹੈ। ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 30.3 ਡਿਗਰੀ ਦਰਜ ਕੀਤਾ ਗਿਆ ਹੈ। ਸੂਬੇ ਦੇ ਹੋਰ ਸ਼ਹਿਰਾਂ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ‘ਚ ਵੱਧ ਤੋਂ ਵੱਧ ਪਾਰਾ 42.4 ਡਿਗਰੀ, ਲੁਧਿਆਣਾ ‘ਚ 41.6 ਡਿਗਰੀ, ਪਟਿਆਲਾ ‘ਚ 41.6 ਡਿਗਰੀ, ਪਠਾਨਕੋਟ ‘ਚ 41.5 ਡਿਗਰੀ ਅਤੇ ਫਰੀਦਕੋਟ ‘ਚ 42.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।