ਪੰਜਾਬ ‘ਚ ਅੱਜ ਅਚਾਨਕ ਮੌਸਮ ਨੇ ਆਪਣਾ ਮਿਜ਼ਾਜ ਬਦਲ ਲਿਆ। ਦੁਪਹਿਰ ਤੋਂ ਬਾਅਦ ਮੌਸਮ ‘ਚ ਅਚਾਨਕ ਆਈ ਤਬਦੀਲੀ ਕਾਰਨ ਗਰਮੀ ਤੋਂ ਰਾਹਤ ਮਿਲੀ ਪਰ ਅਸਮਾਨ ‘ਚ ਛਾਏ ਕਾਲੇ ਬੱਦਲਾਂ ਅਤੇ ਹਵਾ ਨਾਲ ਉੱਡ ਰਹੀ ਧੂੜ ਕਾਰਨ ਦਿਨ ਵੇਲੇ ਹੀ ਹਨੇਰਾ ਛਾ ਗਿਆ। ਜਲੰਧਰ, ਹੁਸ਼ਿਆਰਪੁਰ, ਗੁਰਦਾਸਪੁਰ ਸਮੇਤ ਪੰਜਾਬ ਦੇ ਕਈ ਇਲਾਕਿਆਂ ‘ਚ ਮੀਂਹ ਤੋਂ ਬਾਅਦ ਤੇਜ਼ ਹਵਾਵਾਂ ਚੱਲਣ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਇਸ ਦੇ ਨਾਲ ਹੀ ਕਈ ਇਲਾਕਿਆਂ ‘ਚ ਗੜੇਮਾਰੀ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ।

ਪੰਜਾਬ ‘ਚ ਬਦਲਿਆ ਮੌਸਮ, ਤੇਜ਼ ਹਨੇਰੀ
Related Articles
prev
next