ਪੰਜਾਬ ਵਿੱਚ ਪੀਆਰਟੀਸੀ ਅਤੇ ਪਨਬਸ ਕੰਟਰੈਕਟ ਯੂਨੀਅਨ ਦੀ ਹੜਤਾਲ ਖਤਮ ਹੋ ਗਈ ਹੈ। ਯੂਨੀਅਨ ਦੀਆਂ ਮੰਗਾਂ ਨੂੰ ਲੈ ਕੇ 15 ਜਨਵਰੀ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਹੋਵੇਗੀ। ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਮੰਗਲਵਾਰ ਦੁਪਹਿਰ ਨੂੰ ਇੱਕ ਮੀਟਿੰਗ ਕੀਤੀ ਅਤੇ ਯੂਨੀਅਨ ਦੀ ਮੁੱਖ ਮੰਤਰੀ ਨਾਲ ਮੀਟਿੰਗ ਤਹਿ ਕੀਤੀ। ਯੂਨੀਅਨ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਕਰ ਰਹੀ ਹੈ।