BTV Canada Official

Watch Live

ਪੰਜਾਬ ‘ਚ ਮੌਸਮ ਨੇ ਬਦਲੀ ਇਕ ਵਾਰ ਫ਼ਿਰ ਕਰਵਾਹਟ ,ਕਈ ਸੂਬੇ ‘ਚ ਹੋ ਰਹੀ ਬੂੰਦਾਬਾਂਦੀ

ਪੰਜਾਬ ‘ਚ ਮੌਸਮ ਨੇ ਬਦਲੀ ਇਕ ਵਾਰ ਫ਼ਿਰ ਕਰਵਾਹਟ ,ਕਈ ਸੂਬੇ ‘ਚ ਹੋ ਰਹੀ ਬੂੰਦਾਬਾਂਦੀ

1 ਮਾਰਚ 2024: ਮੌਸਮ ਵਿਭਾਗ ਵੱਲੋਂ ਪੰਜਾਬ ਅਤੇ ਹਰਿਆਣਾ ਦੇ ਵੱਖ ਵੱਖ ਥਾਵਾਂ ਉੱਪਰ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ ਜਾਣਕਾਰੀ ਅਨੁਸਾਰ ਪੱਛਮੀ ਗੜਬੜੀ ਦੇ ਚਲਦਿਆਂ ਮੌਸਮ ਵਿੱਚ ਇਹ ਬਦਲਾਅ ਆਇਆ ਹੈ ਬਾਰਿਸ਼ ਦੇ ਨਾਲ ਤਾਪਮਾਨ ਦੇ ਵਿੱਚ ਗਿਰਾਵਟ ਆਈ ਹੈ ਇਸ ਤੋਂ ਇਲਾਵਾ ਜੇ ਮੋਹਾਲੀ ਦੀ ਗੱਲ ਕੀਤੀ ਜਾਵੇ ਤਾਂ ਸਵੇਰ ਤੋਂ ਹੀ ਮੋਹਾਲੀ ਵਿੱਚ ਬੱਦਲ ਛਾਏ ਹੋਏ ਹਨ ਤੇ ਹਲਕੀ ਬੂੰਦਾਬਾਂਦੀ ਹੋ ਰਹੀ ਹੈ l

ਅਗਲੇ 2 ਤੋਂ 3 ਦਿਨਾਂ ‘ਚ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ‘ਚ ਭਾਰੀ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਭਾਵੇਂ ਸਰਦੀ ਖ਼ਤਮ ਹੋਣ ਵਾਲੀ ਹੈ ਪਰ ਠੰਢ ਦਾ ਕਹਿਰ ਕੁਝ ਹੋਰ ਸਮੇਂ ਲਈ ਜਾਰੀ ਰਹਿ ਸਕਦਾ ਹੈ। ਉੱਤਰ ਪ੍ਰਦੇਸ਼, ਪੰਜਾਬ ਹਰਿਆਣਾ, ਦਿੱਲੀ ਅਤੇ ਮੱਧ ਪ੍ਰਦੇਸ਼ ਵਿਚ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਦੀ ਸੰਭਾਵਨਾ ਹੈ। ਰਾਜਸਥਾਨ ਅਤੇ ਹਰਿਆਣਾ ਵਿੱਚ ਗੜੇਮਾਰੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

1 ਅਤੇ 2 ਮਾਰਚ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਪਵੇਗਾ। 2 ਮਾਰਚ ਨੂੰ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 1 ਅਤੇ 2 ਮਾਰਚ ਨੂੰ ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਉੱਤਰੀ ਮੱਧ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Related Articles

Leave a Reply