BTV BROADCASTING

Watch Live

ਪੰਜਾਬ ‘ਚ ਵੱਡਾ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ

ਪੰਜਾਬ ‘ਚ ਵੱਡਾ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ

 ਲੋਹੀਆਂ ਤੋਂ ਕਪੂਰਥਲਾ ਰੋਡ ‘ਤੇ ਪਿੰਡ ਤਾਸ਼ਪੁਰ ਨੇੜੇ 2 ਮੋਟਰਸਾਈਕਲਾਂ ਦੀ ਹੋਈ ਭਿਆਨਕ ਟੱਕਰ ‘ਚ 3 ਨੌਜਵਾਨਾਂ ਦੀ ਮੌਤ ਹੋ ਗਈ ਜਦਕਿ 2 ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਲੋਹੀਆਂ ਵੱਲ ਆ ਰਿਹਾ ਸੀ ਅਤੇ ਦੂਜੇ ਪਾਸੇ ਤੋਂ ਇੱਕ ਮੋਟਰਸਾਈਕਲ ਸਵਾਰ ਲੋਹੀਆਂ ਤੋਂ ਡਡਵਿੰਡੀ ਵੱਲ ਜਾ ਰਿਹਾ ਸੀ। ਇਸ ਦੌਰਾਨ ਪਿੰਡ ਤਾਸ਼ਪੁਰ ਦੇ ਫਾਟਕ ਨੇੜੇ ਮੋੜ ’ਤੇ ਦੋਵੇਂ ਮੋਟਰਸਾਈਕਲਾਂ ਦੀ ਆਪਸ ’ਚ ਟੱਕਰ ਹੋ ਗਈ, ਜਿਸ ਕਾਰਨ ਦੋਵੇਂ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਏ।

ਉੱਥੋਂ ਲੰਘ ਰਹੇ ਪੰਜਾਬੀ ਲੋਕ ਗਾਇਕ ਦਲਵਿੰਦਰ ਦਿਆਲਪੁਰੀ ਅਤੇ ਉਸ ਦੇ ਦੋਸਤਾਂ ਨੇ ਕਾਰ ਨੂੰ ਰੋਕ ਕੇ ਘਟਨਾ ਦੀ ਜਾਣਕਾਰੀ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ, ਜਿਸ ਤੋਂ ਬਾਅਦ ਸੁਲਤਾਨਪੁਰ ਲੋਧੀ ਪੁਲਸ ਸਟੇਸ਼ਨ ਦੇ ਇੰਚਾਰਜ ਇੰਸਪੈਕਟਰ ਹਰਗੁਰਦੇਵ ਸਿੰਘ ਅਤੇ ਪੁਲਸ ਪਾਰਟੀ ਨੇ ਮੌਕੇ ‘ਤੇ ਪਹੁੰਚ ਕੇ ਕਾਰ ਨੂੰ ਕਾਬੂ ਕਰ ਲਿਆ। ਜ਼ਖਮੀਆਂ ਨੂੰ 108 ਐਂਬੂਲੈਂਸ ਰਾਹੀਂ ਸੁਲਤਾਨਪੁਰ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਮੌਜੂਦ ਡਾਕਟਰਾਂ ਨੇ 2 ਨੌਜਵਾਨਾਂ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ 2 ਨੌਜਵਾਨਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਕਪੂਰਥਲਾ ਰੈਫਰ ਕਰ ਦਿੱਤਾ। ਜ਼ਖਮੀ ਨੌਜਵਾਨ ਨੂੰ ਲੋਹੀਆਂ ਦੇ ਇਕ ਨਿੱਜੀ ਹਸਪਤਾਲ ‘ਚ ਲਿਆਂਦਾ ਗਿਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਜਲੰਧਰ ਰੈਫਰ ਕਰ ਦਿੱਤਾ, ਜਿੱਥੇ ਜ਼ਖਮਾਂ ਦੀ ਤਾਬ ਨਾ ਸਹਾਰਦਿਆਂ ਉਸ ਦੀ ਵੀ ਮੌਤ ਹੋ ਗਈ।

Related Articles

Leave a Reply