ਪੰਜਾਬ ਸਰਕਾਰ (Punjab Government) ਨੇ ਇਕ ਹੁਕਮ ਜਾਰੀ ਕਰਕੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਕਰਨ ਦੀ ਤਰੀਕ ਵਿਚ 31 ਅਗਸਤ ਤੱਕ ਦਾ ਵਾਧਾ ਕਰ ਦਿੱਤਾ ਹੈ।
ਪਹਿਲਾਂ ਇਹ ਤਰੀਕ 15 ਅਗਸਤ ਤੱਕ ਸੀ। ਪ੍ਰੋਸੋਨਲ ਵਿਭਾਗ ਨੇ ਸੂਬੇ ਦੇ ਸਾਰੇ ਵਿਭਾਗਾਂ ਦੇ ਮੁਖੀਆਂ, ਡਵੀਜ਼ਨਾਂ ਦੇ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ, ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਮੁਖੀਆਂ ਨੂੰ ਪੱਤਰ ਜਾਰੀ ਕਰਦਿਆਂ ਕਿਹਾ ਕਿ ਸਰਕਾਰੀ ਅਧਿਕਾਰੀਆਂ, ਕਰਮਚਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਕਰਨ ਸਬੰਧੀ ਟਰਾਂਸਫਰ ਪਾਲਿਸੀ ਤਹਿਤ ਤਰੀਕ ਵਿਚ ਵਾਧਾ ਕੀਤਾ ਗਿਆ ਹੈ।
ਹੁਣ 31 ਅਗਸਤ ਤੱਕ ਸੂਬੇ ਵਿਚ ਬਦਲੀਆਂ ਹੋ ਸਕਣਗੀਆਂ। ਚੇਤੇ ਰਹੇ ਕਿ ਪਹਿਲਾਂ ਸਰਕਾਰ ਨੇ 15 ਜੁਲਾਈ ਤੱਕ ਬਦਲੀਆਂ ਦੀ ਤਰੀਕ ਨਿਸ਼ਚਿਤ ਕੀਤੀ ਸੀ, ਬਾਅਦ ਵਿਚ ਇਹ 15 ਅਗਸਤ ਤੱਕ ਵਧਾ ਦਿੱਤੀ ਗਈ ਸੀ ਅਤੇ ਹੁਣ ਫਿਰ ਦੂਜੀ ਵਾਰ 31 ਅਗਸਤ ਤੱਕ ਦਾ ਵਾਧਾ ਕੀਤਾ ਗਿਆ ਹੈ।