BTV Canada Official

Watch Live

ਪੰਜਾਬ ‘ਚ 2 ਦਿਨ ਰਹਿਣਗੀਆਂ ਬੱਸਾਂ ਬੰਦ

ਪੰਜਾਬ ‘ਚ 2 ਦਿਨ ਰਹਿਣਗੀਆਂ ਬੱਸਾਂ ਬੰਦ

12 ਮਾਰਚ 2024: ਪੰਜਾਬ ‘ਚ ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ ਹੈ। ਅੱਜ ਦੁਪਹਿਰ 12 ਵਜੇ ਤੋਂ ਬਾਅਦ ਪੂਰੇ ਪੰਜਾਬ ਵਿੱਚ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ। ਇਸ ਦੇ ਨਾਲ ਹੀ 13 ਮਾਰਚ ਨੂੰ ਵੀ ਦਿਨ ਭਰ ਸਰਕਾਰੀ ਬੱਸਾਂ ਦਾ ਟ੍ਰੈਫਿਕ ਜਾਮ ਰਹੇਗਾ। ਪਨਬੱਸ ਅਤੇ ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ (PRTC ) ਦੇ ਕੱਚੇ ਮੁਲਾਜ਼ਮਾਂ ਨੇ ਅੱਜ ਅਤੇ ਕੱਲ੍ਹ ਸਰਕਾਰੀ ਬੱਸਾਂ ਨਾ ਚਲਾਉਣ ਦਾ ਐਲਾਨ ਕੀਤਾ ਹੈ।

ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਧਰਨਾ ਦੇ ਰਹੇ ਹਨ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਦੀ ਸੁਰੱਖਿਆ ਲਈ ਕੋਈ ਕਦਮ ਨਹੀਂ ਚੁੱਕ ਰਹੀ। ਹਰ ਵਾਰ ਹੜਤਾਲ ਤੋਂ ਬਾਅਦ ਭਰੋਸਾ ਦੇ ਕੇ ਵਾਪਸ ਭੇਜ ਦਿੱਤਾ ਜਾਂਦਾ ਹੈ। ਪਨਬੱਸ, ਪੀ.ਆਰ.ਟੀ.ਸੀ. ਕੱਚੇ ਮੁਲਾਜ਼ਮਾਂ ਦੇ ਵੱਲੋਂ ਅੱਜ ਅਤੇ ਕੱਲ੍ਹ ਭਲਕੇ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਮੁਲਾਜ਼ਮਾਂ ਨੇ ਕਿਹਾ ਕਿ ਸਰਕਾਰ ਆਪਣੇ ਵਾਅਦਿਆਂ ਤੋਂ ਪਿੱਛੇ ਹਟ ਗਈ ਹੈ। ਵਾਅਦਿਆਂ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ।

ਮੁਲਾਜ਼ਮਾਂ ਦੇ ਹੜਤਾਲ ’ਤੇ ਜਾਣ ਤੋਂ ਬਾਅਦ ਬੱਸਾਂ ’ਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਇਸ ਦੌਰਾਨ ਪ੍ਰਾਈਵੇਟ ਬੱਸਾਂ ਚੱਲਣਗੀਆਂ, ਪਰ ਸਵਾਰੀਆਂ ਦੀ ਗਿਣਤੀ ਬੱਸਾਂ ਦੀ ਗਿਣਤੀ ਨਾਲੋਂ ਕਿਤੇ ਵੱਧ ਹੈ। ਇਸ ਦੇ ਨਾਲ ਹੀ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਕਰਨ ਵਾਲੀਆਂ ਔਰਤਾਂ ਅਤੇ ਸਰਕਾਰੀ ਮੁਲਾਜ਼ਮਾਂ ਨੂੰ ਵੀ ਇਸ ਦੌਰਾਨ ਪੈਸੇ ਦੇ ਕੇ ਪ੍ਰਾਈਵੇਟ ਬੱਸਾਂ ਵਿੱਚ ਸਫ਼ਰ ਕਰਨਾ ਪਵੇਗਾ।

Related Articles

Leave a Reply