BTV BROADCASTING

Watch Live

ਪੰਜਾਬ ਜ਼ਿਮਨੀ ਚੋਣਾਂ 2024: ‘ਆਪ’ ਨੇ ਜਲੰਧਰ ਉਪ ਚੋਣ ਲਈ ਕੀਤੇ ਇਹ 10 ਵਾਅਦੇ, ਸਾਰੇ ਟੈਸਟ ਤੇ ਦਵਾਈਆਂ ਮੁਫ਼ਤ

ਪੰਜਾਬ ਜ਼ਿਮਨੀ ਚੋਣਾਂ 2024: ‘ਆਪ’ ਨੇ ਜਲੰਧਰ ਉਪ ਚੋਣ ਲਈ ਕੀਤੇ ਇਹ 10 ਵਾਅਦੇ, ਸਾਰੇ ਟੈਸਟ ਤੇ ਦਵਾਈਆਂ ਮੁਫ਼ਤ

ਜਲੰਧਰ ਪੱਛਮੀ ‘ਚ ਨਾਮਜ਼ਦਗੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਚੋਣ ਮੀਟਿੰਗਾਂ ਅਤੇ ਵਾਅਦਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਸ਼ਨੀਵਾਰ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀ ਕੁਲਦੀਪ ਧਾਲੀਵਾਲ ਅਤੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਜਲੰਧਰ ਪਹੁੰਚੇ। ਇਸ ਦੌਰਾਨ ਉਨ੍ਹਾਂ ਸਰਕਾਰ ਦੇ 26 ਮਹੀਨਿਆਂ ਦਾ ਰਿਪੋਰਟ ਕਾਰਡ ਪੇਸ਼ ਕਰਨ ਦੇ ਨਾਲ-ਨਾਲ ਜਲੰਧਰ ਪੱਛਮੀ ਦੇ ਲੋਕਾਂ ਨਾਲ 10 ਵਾਅਦੇ ਕੀਤੇ। ਉਨ੍ਹਾਂ ਕਿਹਾ ਕਿ ‘ਆਪ’ ਦੇ ਵਿਧਾਇਕ ਬਣਦਿਆਂ ਹੀ ਇਹ 10 ਕੰਮ ਤੁਰੰਤ ਕਰਵਾਏ ਜਾਣਗੇ।

ਮੰਤਰੀ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੋਆਬਾ ਅਤੇ ਮਾਝੇ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਅਤੇ ਉਨ੍ਹਾਂ ਦਾ ਹੱਲ ਕਰਨ ਲਈ ਹਫ਼ਤੇ ਵਿੱਚ 2-3 ਦਿਨ ਜਲੰਧਰ ਵਿੱਚ ਰਹਿਣਗੇ। ਮੁੱਖ ਮੰਤਰੀ ਦੇ ਚੋਣ ਪ੍ਰਚਾਰ ਅਤੇ ਜਲੰਧਰ ਰਹਿਣ ਦਾ ਸ਼ਡਿਊਲ ਜਲਦ ਹੀ ਜਾਰੀ ਕੀਤਾ ਜਾਵੇਗਾ। ਸਰਕਾਰ ਵੱਲੋਂ ਹੁਣ ਤੱਕ ਕੀਤੇ ਕੰਮਾਂ ਦੇ ਆਧਾਰ ‘ਤੇ ਹੀ ਲੋਕ ਵੋਟਾਂ ਪਾਉਣਗੇ। ਉਨ੍ਹਾਂ ਨੇ ਬੱਚਿਆਂ ਦੀ ਪੜ੍ਹਾਈ ਲਈ ਸਕੂਲ ਆਫ਼ ਐਮੀਨੈਂਸ ਅਤੇ ਲੋਕਾਂ ਦੇ ਇਲਾਜ ਲਈ 800 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ, ਜਿਨ੍ਹਾਂ ਵਿੱਚ 1.5 ਕਰੋੜ ਤੋਂ ਵੱਧ ਲੋਕਾਂ ਦਾ ਇਲਾਜ ਕੀਤਾ ਗਿਆ ਹੈ। ਲੋਕਾਂ ਨੂੰ ਮੁਫਤ ਬਿਜਲੀ ਦਿੱਤੀ, ਪਿਛਲੀ ਸਰਕਾਰ ਨੇ ਸਰਕਾਰੀ ਵਿਭਾਗਾਂ ਨੂੰ ਨਿੱਜੀ ਹੱਥਾਂ ਵਿੱਚ ਸੌਂਪ ਦਿੱਤਾ ਅਤੇ ‘ਆਪ’ ਸਰਕਾਰ ਨੇ ਗੋਬਿੰਦਵਾਲ ਸਥਿਤ ਪਾਵਰ ਪਲਾਂਟ ਨੂੰ ਵਾਪਸ ਲੈ ਲਿਆ। 42 ਹਜ਼ਾਰ ਦੇ ਕਰੀਬ ਲੋਕਾਂ ਨੂੰ ਰੁਜ਼ਗਾਰ ਦਿੱਤਾ, ਰੋਡ ਸੇਫਟੀ ਫੋਰਸ ਨੇ ਕਈ ਲੋਕਾਂ ਦੀ ਜਾਨ ਬਚਾਈ।

Related Articles

Leave a Reply