ਪੰਜਾਬ ‘ਚ ਪੈ ਰਹੀ ਕਹਿਰ ਦੀ ਗਰਮੀ ਦੇ ਵਿਚਕਾਰ ਹੁਣੇ ਹੁਣੇ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ, ਸੂਬੇ ਦਾ ਬਠਿੰਡਾ ਜ਼ਿਲ੍ਹਾ ਪੰਜਾਬ ਦਾ ਸਭ ਤੋਂ ਗਰਮ ਸ਼ਹਿਰ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਇੱਥੇ ਤਾਪਮਾਨ 48 ਡਿਗਰੀ ਨੂੰ ਪਾਰ ਕਰ ਗਿਆ ਹੈ, ਜਿਸ ਕਾਰਨ ਲੋਕ ਗਰਮੀ ਤੋਂ ਪ੍ਰੇਸ਼ਾਨ ਹਨ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਜ਼ਿਲੇ ‘ਚ ਗਰਮੀ ਕਾਰਨ 2 ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ ਕਈ ਬੇਹੋਸ਼ ਹੋ ਗਏ ਸਨ। ਸੋਮਵਾਰ ਨੂੰ ਦੇਸ਼ ‘ਚ 17 ਥਾਵਾਂ ‘ਤੇ ਤਾਪਮਾਨ 48 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ। ਉੱਤਰ-ਪੱਛਮੀ ਅਤੇ ਮੱਧ ਭਾਰਤ ਦੇ ਵੱਡੇ ਹਿੱਸਿਆਂ ਵਿੱਚ ਲਗਾਤਾਰ ਗਰਮੀ ਦੀ ਲਹਿਰ ਲੋਕਾਂ ਦੀ ਸਿਹਤ ਅਤੇ ਜੀਵਨ ਨੂੰ ਪ੍ਰਭਾਵਿਤ ਕਰ ਰਹੀ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਮੇਤ ਉੱਤਰ-ਪੱਛਮੀ ਅਤੇ ਕੇਂਦਰੀ ਰਾਜਾਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਭਾਰਤੀ ਮੌਸਮ ਵਿਭਾਗ (ਆਈਐਮਡੀ) ਦੇ ਮੁਖੀ ਨੇ ਕਿਹਾ ਕਿ ਪੱਛਮੀ ਗੜਬੜੀ ਅਤੇ ਅਰਬ ਸਾਗਰ ਤੋਂ ਨਮੀ ਕਾਰਨ 3 ਦਿਨਾਂ ਬਾਅਦ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ।