ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰਾਂ ਆ ਰਹੀਆਂ ਹਨ। ਮੌਸਮ ਵਿਭਾਗ ਮੁਤਾਬਕ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਮੀਂਹ ਨੂੰ ਲੈ ਕੇ ਕੋਈ ਅਲਰਟ ਨਹੀਂ ਹੈ ਪਰ 10 ਅਗਸਤ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਵਿਭਾਗ ਨੇ ਸਿਰਫ਼ 5 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਹੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਬਾਕੀ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੈ। ਦੱਸ ਦਈਏ ਕਿ ਅਗਸਤ ਮਹੀਨੇ ‘ਚ ਸੂਬੇ ‘ਚ ਮਾਨਸੂਨ ਦੇ ਸਰਗਰਮ ਹੋਣ ਦੀ ਸੰਭਾਵਨਾ ਸੀ ਪਰ ਇਸ ਦੇ ਬਾਵਜੂਦ ਕਈ ਇਲਾਕੇ ਪਹਿਲੀ ਬਾਰਿਸ਼ ਨੂੰ ਤਰਸ ਰਹੇ ਹਨ। ਇਸ ਮਹੀਨੇ 29 ਫੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ।
ਬੁੱਧਵਾਰ ਨੂੰ ਕਈ ਜ਼ਿਲਿਆਂ ‘ਚ ਹਲਕੀ ਬਾਰਿਸ਼ ਤੋਂ ਬਾਅਦ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਔਸਤ ਤਾਪਮਾਨ ਵਿੱਚ 2.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਤਾਪਮਾਨ ਆਮ ਵਾਂਗ ਹੋ ਗਿਆ ਹੈ।