BTV Canada Official

Watch Live

ਪੰਜਾਬ ਪੁਲਿਸ ਨੂੰ ਮਿਲੀ ਕਾਮਯਾਬੀ, ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਦੇ ਮੈਂਬਰ ਗ੍ਰਿਫ਼ਤਾਰ

ਪੰਜਾਬ ਪੁਲਿਸ ਨੂੰ ਮਿਲੀ ਕਾਮਯਾਬੀ, ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਦੇ ਮੈਂਬਰ ਗ੍ਰਿਫ਼ਤਾਰ

4 ਫਰਵਰੀ 2024: ਪੰਜਾਬ ਪੁਲਿਸ ਨੇ ਵੱਡੀ ਸਫਤਲਾ ਹਾਸਿਲ ਕੀਤੀ ਹੈ, ਦੱਸ ਦੇਈਏ ਕਿ AGTF ਪੰਜਾਬ ਨੇ ਦੋ ਆਪਰੇਟਿਵਾਂ ਨੂੰ ਗ੍ਰਿਫਤਾਰ ਕੀਤਾ ਹੈ| ਜੋ ਕਿ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਮੈਂਬਰ ਦੱਸੇ ਜਾ ਰਹੇ ਹਨ| ਮਨਦੀਪ ਸਿੰਘ ਅਤੇ ਜਤਿੰਦਰ ਸਿੰਘ ਵਜੋਂ ਪਹਿਚਾਣ ਹੋਈ ਹੈ|

ਓਥੇ ਹੀ ਇਹ ਵੀ ਦੱਸਿਆ ਗਿਆ ਹੈ ਕਿ ਮਨਦੀਪ ਨੇ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਛੁਪਣਗਾਹਾਂ ਮੁਹੱਈਆ ਕਰਵਾਈਆਂ ਸਨ ਅਤੇ 2017 ਵਿੱਚ ਗੈਂਗਸਟਰ ਦੀਪਕ ਟੀਨੂੰ ਦੇ ਭੱਜਣ ਵਿੱਚ ਵੀ ਮਦਦ ਕੀਤੀ ਸੀ।

ਦੋਵੇਂ ਮੁਲਜ਼ਮਾਂ ਦਾ ਅਪਰਾਧਿਕ ਇਤਿਹਾਸ ਹੈ, ਜਿਨ੍ਹਾਂ ਖ਼ਿਲਾਫ਼ ਚੰਡੀਗੜ੍ਹ ਅਤੇ ਹਰਿਆਣਾ ਵਿੱਚ ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ, ਡਕੈਤੀ, ਅਸਲਾ ਐਕਟ ਦੇ ਕਈ ਅਪਰਾਧਿਕ ਮਾਮਲੇ ਦਰਜ ਹਨ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫੜੇ ਗਏ ਮੁਲਜ਼ਮਾਂ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰਾਂ ਦੁਆਰਾ ਵਿਰੋਧੀ ਗੈਂਗਸਟਰਾਂ ਦੀ ਟਾਰਗੇਟ ਕਿਲਿੰਗ ਕਰਨ ਦਾ ਕੰਮ ਸੌਂਪਿਆ ਗਿਆ ਸੀ। ਇਹ ਸਾਰੀ ਜਾਣਕਾਰੀ ਪੰਜਾਬ ਦੇ DGP ਗੌਰਵ ਯਾਦਵ ਦੇ ਵੱਲੋਂ ਦਿੱਤੀ ਗਈ ਹੈ|

Related Articles

Leave a Reply