3 ਅਪ੍ਰੈਲ 2024: ਪੰਜਾਬ ਦੀ ਭਗਵੰਤ ਮਾਨ ਸਰਕਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸ ਸਬੰਧੀ ਕਈ ਤਰ੍ਹਾਂ ਦੀਆਂ ਸਕੀਮਾਂ ‘ਤੇ ਕੰਮ ਕੀਤਾ ਜਾ ਰਿਹਾ ਹੈ। ਪਰ ਇਸੇ ਦੌਰਾਨ ਇੱਕ ਸਰਕਾਰੀ ਸਕੂਲ ਦੀ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਸਕੂਲੀ ਬੱਚਿਆਂ ਦੀ ਹਰਕਤ ਨੇ ਸਭ ਨੂੰ ਸ਼ਰਮਸਾਰ ਕਰ ਦਿੱਤਾ ਹੈ।
ਇਹ ਘਟਨਾ ਕਰੀਬ 2 ਮਹੀਨੇ ਪਹਿਲਾਂ ਲੁਧਿਆਣਾ ਦੇ ਇੱਕ ਸਰਕਾਰੀ ਸਕੂਲ ਵਿੱਚ ਵਾਪਰੀ ਦੱਸੀ ਜਾਂਦੀ ਹੈ। ਵੀਡੀਓ ਵਿੱਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਵਿਦਿਆਰਥੀ ਸਕੂਲ ਦੇ ਬੈਂਚ-ਬੋਰਡਾਂ ਨੂੰ ਤੋੜ ਰਹੇ ਹਨ।
ਉਥੇ ਲੱਗੇ ਕੈਮਰੇ ‘ਚ ਇਹ ਸਾਰੀ ਘਟਨਾ ਕੈਦ ਹੋ ਗਈ, ਜਿਸ ਦੇ ਆਧਾਰ ‘ਤੇ ਹੁਣ ਸਕੂਲ ਦੇ ਪ੍ਰਿੰਸੀਪਲ ਨੇ ਪੁਲਸ ਨੂੰ ਪੱਤਰ ਲਿਖ ਕੇ ਸ਼ਿਕਾਇਤ ਦਰਜ ਕਰਵਾਈ ਹੈ। ਜਾਰੀ ਪੱਤਰ ਵਿੱਚ ਵਿਦਿਆਰਥੀਆਂ ਦੇ ਨਾਂ ਦਰਜ ਕਰਕੇ ਉਨ੍ਹਾਂ ਖ਼ਿਲਾਫ਼ ਲੋੜੀਂਦੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਸਕੂਲ ਦੇ ਹੋਏ ਨੁਕਸਾਨ ਦੀ ਭਰਪਾਈ ਦੀ ਮੰਗ ਵੀ ਕੀਤੀ ਗਈ ਹੈ।