ਪੰਜਾਬ ਸਰਕਾਰ ਗੰਨੇ ਦਾ ਸੂਬਾਈ ਸਮਰਥਨ ਮੁੱਲ ਵਧਾਉਣ ‘ਤੇ ਵਿਚਾਰ ਕਰ ਰਹੀ ਹੈ। ਇਹ ਐਲਾਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੀਤਾ ਹੈ। ਇਹ ਫੈਸਲਾ ਕਿਸਾਨਾਂ ਦੀ ਚਿਰੋਕਣੀ ਮੰਗ ਦੇ ਮੱਦੇਨਜ਼ਰ ਲਿਆ ਗਿਆ ਹੈ। ਚੀਮਾ ਬੁੱਧਵਾਰ ਨੂੰ ਭਾਰਤੀ ਸਹਿਕਾਰੀ ਸਪਤਾਹ ਦੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਪਿਛਲੇ ਸਾਲ ਗੰਨੇ ਦੇ ਸਰਕਾਰੀ ਸਮਰਥਨ ਮੁੱਲ ਵਿੱਚ 11 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਗੰਨੇ ਦੇ ਸੂਬਾਈ ਸਮਰਥਨ ਮੁੱਲ ਵਿੱਚ ਹੋਰ ਵਾਧਾ ਕਰਨ ਬਾਰੇ ਵਿਚਾਰ ਕਰ ਰਹੀ ਹੈ। ਇਸ ਫੈਸਲੇ ਨਾਲ ਕਿਸਾਨਾਂ ਦੀ ਆਰਥਿਕ ਹਾਲਤ ਮਜ਼ਬੂਤ ਹੋਵੇਗੀ।