BTV BROADCASTING

ਪੰਜਾਬ ਸਰਕਾਰ ਨੇ ਓਪਨ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਡਾ. ਕਰਮਜੀਤ ਸਿੰਘ ਦੇ ਕਾਰਜਕਾਲ ’ਚ ਕੀਤਾ ਵਾਧਾ

ਪੰਜਾਬ ਸਰਕਾਰ ਨੇ ਓਪਨ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਡਾ. ਕਰਮਜੀਤ ਸਿੰਘ ਦੇ ਕਾਰਜਕਾਲ ’ਚ ਕੀਤਾ ਵਾਧਾ

ਰਾਜਪਾਲ ਗੁਲਾਬ ਚੰਦ ਕਟਾਰੀਆ ਤੇ ਪੰਜਾਬ ਸਰਕਾਰ ਨੇ ਜਗਤ ਗੁਰੂ ਨਾਨਕ ਪੰਜਾਬ ਸਟੇਟ ਓਪਨ ਯੂਨੀਵਰਸਿਟੀ , ਪਟਿਆਲਾ ਦੇ ਵਾਈਸ-ਚਾਂਸਲਰ ਵਜੋਂ ਪ੍ਰੋ. (ਡਾ.) ਕਰਮਜੀਤ ਸਿੰਘ ਦਾ ਕਾਰਜਕਾਲ ਤਿੰਨ ਮਹੀਨਿਆਂ ਲਈ ਵਧਾ ਦਿੱਤਾ ਹੈ। ਪ੍ਰੋ. (ਡਾ.) ਕਰਮਜੀਤ ਸਿੰਘ, ਵਾਈਸ ਚਾਂਸਲਰ ਨੂੰ ਪੰਜਾਬ ਸਰਕਾਰ ਦੁਆਰਾ ਸਤੰਬਰ 2020 ਵਿੱਚ ਜਗਤ ਗੁਰੂ ਨਾਨਕ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਦੇ ਬਾਨੀ, ਵਾਈਸ ਚਾਂਸਲਰ ਵਜੋਂ ਤਿੰਨ ਸਾਲਾਂ ਦੀ ਮਿਆਦ ਲਈ ਨਿਯੁਕਤ ਕੀਤੇ ਗਏ ਸਨ। ਉਨ੍ਹਾਂ ਦੇ ਕਾਰਜਕਾਲ ਵਿੱਚ ਸਤੰਬਰ 2023 ਵਿੱਚ ਛੇ ਮਹੀਨਿਆਂ ਲਈ ਵਾਧਾ ਕੀਤਾ ਗਿਆ ਸੀ ਅਤੇ ਮੁੜ ਉਨ੍ਹਾਂ ਦੀ ਕਾਰਗੁਜਾਰੀ ਦੇ ਅਧਾਰ ’ਤੇ ਤਿੰਨ ਮਹੀਨਿਆਂ ਦਾ ਹੋਰ ਵਾਧਾ ਕੀਤ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਪ੍ਰੋ. (ਡਾ.) ਕਰਮਜੀਤ ਸਿੰਘ ਨੂੰ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਲਈ ਲਾਈਫ ਟਾਈਮ ਅਚੀਵਮੈਂਟ ਅਵਾਰਡ (2023) ਨਾਲ ਸਨਮਾਨਿਤ ਕੀਤਾ ਗਿਆ। ਵਾਈਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ, ਜਗਤ ਗੁਰੂ ਨਾਨਕ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਨੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਐਨਈਪੀ 2020 ਅਤੇ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਲਾਗੂ ਕੀਤਾ ਹੈ ਜਿਨ੍ਹਾਂ ਦਾ ਪੰਜਾਬ ਭਰ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨੂੰ ਲਾਭ ਹੋਇਆ ਹੈ। ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਵਿੱਚ ਯੂਨੀਵਰਸਿਟੀ ਨੇ ਕਈ ਖੋਜ ਗ੍ਰਾਂਟਾਂ ਪ੍ਰਾਪਤ ਕੀਤੀਆਂ ਹਨ। ਉਨ੍ਹਾਂ ਦੀ ਅਗਵਾਈ ਹੇਠ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਨੇ ਉੱਨਤ ਭਾਰਤ ਅਭਿਆਨ ਦੇ ਤਹਿਤ ਪੰਜ ਪਿੰਡਾਂ ਨੂੰ ਗੋਦ ਲਿਆ ਹੈ। ਯੂਨੀਵਰਸਿਟੀ ਨੇ ਪ੍ਰੋ: ਕਰਮਜੀਤ ਸਿੰਘ ਦੇ ਦੂਰਅੰਦੇਸ਼ੀ ਦਿਸ਼ਾ-ਨਿਰਦੇਸ਼ਾਂ ਤਹਿਤ ਵੱਖ-ਵੱਖ ਸੈਮੀਨਾਰ, ਸਿੰਪੋਜ਼ੀਆ, ਕਾਨਫਰੰਸ ਅਤੇ ਵਰਕਸ਼ਾਪਾਂ ਦਾ ਆਯੋਜਨ ਕੀਤਾ ਹੈ।

Related Articles

Leave a Reply