21 ਮਾਰਚ 2024: ਪੰਜਾਬ ਸਰਕਾਰ ਨੇ ਸਿਹਤ ਸਕੱਤਰ ਅਜੋਏ ਸ਼ਰਮਾ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਓਹਨਾ ਕਿਹਾ ਕਿ ਤੁਸੀਂ ਮੁੱਖ ਮੰਤਰੀ ਜਾਂ ਸਬੰਧਤ ਸਿਹਤ ਮੰਤਰੀ ਦੇ ਧਿਆਨ ਵਿੱਚ ਲਿਆਏ ਬਿਨਾਂ ਜਾਣਕਾਰੀ ਕਿਉਂ ਮੰਗੀ?
ਦੱਸਣਯੋਗ ਹੈ ਕਿ ਬਲਕੌਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਾਂ ਲੈ ਕੇ ਸਿੱਧੀ ਚੁਣੌਤੀ ਦਿੱਤੀ ਸੀ ਕਿ ਪੰਜਾਬ ਸਰਕਾਰ ਉਹਨਾਂ ਨੂੰ ਤੰਗ ਪ੍ਰੇਸ਼ਾਨ ਕਰ ਕੇ ਨਵਜੰਮੇ ਬੱਚੇ ਦੇ ਲੀਗਲ ਹੋਣ ਦੇ ਸਬੂਤ ਮੰਗ ਰਹੀ ਹੈ ਤੇ ਜੇਕਰ ਹੁਣ ਮੁੱਖ ਮੰਤਰੀ ਉਹਨਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਚਾਹੁੰਦੇ ਹਨ ਤਾਂ ਫਿਰ ਪਿੱਛੇ ਨਾ ਹਟਣ।
ਬਾਅਦ ਵਿਚ ਇਹ ਖੁਲ੍ਹਾਸਾ ਹੋਇਆ ਕਿ ਇਹ ਸਪਸ਼ਟੀਕਰਨ ਕੇਂਦਰ ਸਰਕਾਰ ਨੇ ਮੰਗਿਆ ਹੈ ਜਿਸਦਾ ਕਹਿਣਾ ਹੈ ਕਿ ਸਿਹਤ ਵਿਭਾਗ ਦੇ ਨਿਯਮਾਂ ਮੁਤਾਬਕ ਸਿਰਫ 21 ਤੋਂ 50 ਸਾਲ ਦੀ ਉਮਰ ਦੀਆਂ ਮਹਿਲਾਵਾਂ ਹੀ ਆਈ ਵੀ ਐਫ ਤਕਨੀਕ ਰਾਹੀਂ ਗਰਭ ਧਾਰਨ ਕਰ ਸਕਦੀਆਂ ਹਨ ਜਦੋਂ ਕਿ ਚਰਨ ਕੌਰ ਦੀ ਉਮਰ 58 ਸਾਲ ਹੈ।