ਫਾਜ਼ਿਲਕਾ ‘ਚ ਭਾਰਤ-ਪਾਕਿ ਸਰਹੱਦ ‘ਤੇ ਗੋਲੀਬਾਰੀ ਹੋਣ ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਪਾਕਿ ਸਰਹੱਦ ਦੇ ਬੀਓਪੀ ਮੁਹਰਸੋਨਾ ਨੇੜੇ ਪਾਕਿਸਤਾਨ ਵਾਲੇ ਪਾਸੇ ਤੋਂ ਇੱਕ ਡਰੋਨ ਭਾਰਤੀ ਖੇਤਰ ਵਿੱਚ ਘੁਸਪੈਠ ਕਰ ਗਿਆ ਪਰ ਸਰਹੱਦ ‘ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਗੋਲੀਬਾਰੀ ਕਰ ਦਿੱਤੀ। ਹੁਣ ਇਲਾਕੇ ਦੀ ਤਲਾਸ਼ੀ ਲਈ ਜਾ ਰਹੀ ਹੈ।
ਬੀਐਸਐਫ ਦੇ ਡੀਆਈਜੀ ਵਿਜੇ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਪਾਕਿਸਤਾਨ ਤੋਂ ਇੱਕ ਡਰੋਨ ਭਾਰਤੀ ਖੇਤਰ ਵਿੱਚ ਘੁਸਪੈਠ ਕਰ ਗਿਆ ਸੀ। ਜਿਵੇਂ ਹੀ ਭਾਰਤ-ਪਾਕਿ ਸਰਹੱਦ ‘ਤੇ ਬੀਐਸਐਫ ਦੇ ਜਵਾਨਾਂ ਨੂੰ ਇਸ ਦੀ ਹਵਾ ਮਿਲੀ ਤਾਂ ਉਨ੍ਹਾਂ ਨੇ ਤੁਰੰਤ ਗੋਲੀਬਾਰੀ ਕਰ ਦਿੱਤੀ। ਡਰੋਨ ਹੁਣ ਕਿੱਥੇ ਹੈ, ਵਾਪਸ ਆ ਗਿਆ ਹੈ ਜਾਂ ਡਿੱਗਿਆ ਹੈ। ਇਸ ਲਈ ਸਰਚ ਮੁਹਿੰਮ ਚਲਾਈ ਜਾ ਰਹੀ ਹੈ। ਅਜੇ ਤੱਕ ਕੁਝ ਵੀ ਬਰਾਮਦ ਨਹੀਂ ਹੋਇਆ ਹੈ। ਫਿਲਹਾਲ ਪੁਲਿਸ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ।