BTV BROADCASTING

ਬਟਾਲਾ ‘ਚ ਦੋ ਧਿਰਾਂ ਵਿਚਾਲੇ ਅੰਨ੍ਹੇਵਾਹ ਹੋਈ ਗੋਲੀਬਾਰੀ, 4 ਲੋਕਾਂ ਦੀ ਮੌਤ, ਕਈ ਜ਼ਖਮੀ

ਬਟਾਲਾ ‘ਚ ਦੋ ਧਿਰਾਂ ਵਿਚਾਲੇ ਅੰਨ੍ਹੇਵਾਹ ਹੋਈ ਗੋਲੀਬਾਰੀ, 4 ਲੋਕਾਂ ਦੀ ਮੌਤ, ਕਈ ਜ਼ਖਮੀ

ਬਟਾਲਾ ਦੇ ਥਾਣਾ ਸ੍ਰੀ ਹਰਗੋਬਿੰਦਪੁਰ ਅਧੀਨ ਪੈਂਦੇ ਲਾਈਟਾਂ ਵਾਲਾ ਚੌਕ ਨੇੜੇ ਬੀਤੀ ਰਾਤ ਪਾਣੀ ਦੇ ਮੁੱਦੇ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਖੂਨੀ ਝਗੜਾ ਹੋ ਗਿਆ। ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ, ਜਿਸ ਵਿਚ ਗੋਲੀ ਲੱਗਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਦਾ ਵੱਖ-ਵੱਖ ਹਸਪਤਾਲਾਂ ‘ਚ ਇਲਾਜ ਚੱਲ ਰਿਹਾ ਹੈ।

ਸਰਕਾਰੀ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਦੋਵਾਂ ਧਿਰਾਂ ਵਿੱਚ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਇਸ ਨੂੰ ਲੈ ਕੇ ਐਤਵਾਰ ਰਾਤ ਨੂੰ ਦੋਵੇਂ ਗੁੱਟਾਂ ਵਿਚਾਲੇ ਝੜਪ ਹੋ ਗਈ। ਸੂਚਨਾ ਤੋਂ ਬਾਅਦ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਪਿੰਡ ਵਿਠਵਾ ਵਿਖੇ ਰਹਿਣ ਵਾਲੀਆਂ ਦੋ ਧਿਰਾਂ ਵਿਚਕਾਰ ਸਰਕਾਰੀ ਖਾਲ ਨੂੰ ਲੈ ਕੇ ਰੰਜਿਸ਼ ਚੱਲ ਰਹੀ ਸੀ। ਇਸ ਰੰਜਿਸ਼ ਕਾਰਨ ਐਤਵਾਰ ਰਾਤ ਨੂੰ ਦੋ ਗੁੱਟਾਂ ਵਿਚਾਲੇ ਅੰਨ੍ਹੇਵਾਹ ਗੋਲੀਬਾਰੀ ਹੋ ਗਈ। ਦੋਵਾਂ ਪਾਸਿਆਂ ਤੋਂ ਕਰੀਬ 50 ਰਾਉਂਡ ਫਾਇਰ ਕੀਤੇ ਗਏ।

ਦੋਵਾਂ ਪਾਸਿਆਂ ਤੋਂ ਦੋ-ਦੋ ਲੋਕਾਂ ਦੀ ਮੌਤ ਹੋ ਗਈ
ਗੋਲੀਬਾਰੀ ਵਿੱਚ ਗੋਲੀਆਂ ਲੱਗਣ ਕਾਰਨ ਪਿੰਡ ਵਿਠਵਾ ਦੇ ਵਸਨੀਕ ਸ਼ਮਸ਼ੇਰ ਸਿੰਘ ਅਤੇ ਬਲਜੀਤ ਸਿੰਘ ਨੂੰ ਬਟਾਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਸ੍ਰੀ ਹਰਗੋਵਿੰਦਪੁਰ ਦੇ ਐਸਐਚਓ ਸਤਪਾਲ ਸਿੰਘ ਅਨੁਸਾਰ ਦੂਜੀ ਧਿਰ ਦੇ ਨਿਰਮਲ ਸਿੰਘ ਅਤੇ ਬਲਰਾਜ ਸਿੰਘ ਨੂੰ ਅੰਮ੍ਰਿਤਸਰ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਦੋਵਾਂ ਦੀ ਵੀ ਮੌਤ ਹੋ ਗਈ। ਐਸਐਚਓ ਸਤਪਾਲ ਸਿੰਘ ਨੇ ਦੱਸਿਆ ਕਿ ਦੋਵਾਂ ਗੁੱਟਾਂ ਵਿੱਚ ਲੜਾਈ ਦਾ ਕਾਰਨ ਪੁਰਾਣੀ ਦੁਸ਼ਮਣੀ ਸੀ, ਜਿਸ ਵਿੱਚ ਗੋਲੀ ਚੱਲਣ ਕਾਰਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ।

Related Articles

Leave a Reply