BTV BROADCASTING

Watch Live

ਬਠਿੰਡਾ ‘ਚ ਗੱਦੇ ਦੀ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਤਿੰਨ ਮਜ਼ਦੂਰ ਜ਼ਿੰਦਾ ਸੜੇ

ਬਠਿੰਡਾ ‘ਚ ਗੱਦੇ ਦੀ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਤਿੰਨ ਮਜ਼ਦੂਰ ਜ਼ਿੰਦਾ ਸੜੇ

ਬਠਿੰਡਾ ਦੇ ਡੱਬਵਾਲੀ ਰੋਡ ‘ਤੇ ਪਿੰਡ ਗਹਿਰੀ ਬੁੱਟਰ ‘ਚ ਸਥਿਤ ਹੈਰੀਟੇਜ ਇੰਡਸਟਰੀਜ਼ ਹੈਰੀਟੇਜ ਇੰਡਸਟਰੀਜ਼ ‘ਚ ਰਾਤ 10 ਵਜੇ ਦੇ ਕਰੀਬ ਗੱਦੇ ਦੀ ਫੈਕਟਰੀ ਨੂੰ ਭਿਆਨਕ ਅੱਗ ਲੱਗ ਗਈ। ਅੱਗ ‘ਚ ਜ਼ਿੰਦਾ ਸੜ ਕੇ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ ਦੀਆਂ ਲਪਟਾਂ ਦੂਰੋਂ ਹੀ ਦਿਖਾਈ ਦੇ ਰਹੀਆਂ ਸਨ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਬਠਿੰਡਾ ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚ ਗਈ ਪਰ ਅੱਗ ਤੇਜ਼ੀ ਨਾਲ ਫੈਲ ਰਹੀ ਸੀ ਅਤੇ ਫੈਕਟਰੀ ਦਾ ਸ਼ੈੱਡ ਢਹਿ ਗਿਆ ਸੀ।

ਸਥਿਤੀ ਕਾਬੂ ਤੋਂ ਬਾਹਰ ਹੁੰਦੀ ਵੇਖ ਬਠਿੰਡਾ ਦੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਅਤੇ ਡੱਬਵਾਲੀ ਹਰਿਆਣਾ ਤੋਂ ਫਾਇਰ ਟੈਂਡਰ ਮੰਗਵਾਏ ਗਏ। ਮੌਕੇ ‘ਤੇ ਵੱਖ-ਵੱਖ ਥਾਣਿਆਂ ਦੀ ਪੁਲਸ ਵੀ ਵੱਡੀ ਗਿਣਤੀ ‘ਚ ਤਾਇਨਾਤ ਸੀ।

Related Articles

Leave a Reply