ਆਬਕਾਰੀ ਨੀਤੀ ‘ਚ ਕਥਿਤ ਘਪਲੇ ਨੂੰ ਲੈ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ‘ਚ ਬੰਦ ਕਰਨ ਨਾਲ ਦਿੱਲੀ ‘ਚ ਰਾਸ਼ਟਰਪਤੀ ਸ਼ਾਸਨ ਲਾਗੂ ਹੋਣ ਦਾ ਖ਼ਤਰਾ ਹੈ। ਹਾਲਾਂਕਿ, ਆਮ ਆਦਮੀ ਪਾਰਟੀ ਨੇ ਵਾਰ-ਵਾਰ ਦੁਹਰਾਇਆ ਹੈ ਕਿ ਸੀਐੱਮ ਕੇਜਰੀਵਾਲ ਹੀ ਜੇਲ੍ਹ ਤੋਂ ਦਿੱਲੀ ਸਰਕਾਰ ਚਲਾਉਣਗੇ।
ਤਾਜ਼ਾ ਮਾਮਲੇ ‘ਚ ਰਾਸ਼ਟਰਪਤੀ ਦ੍ਰੌਪਤੀ ਮੁਰਮੂ ਨੇ ਮੰਗਲਵਾਰ ਨੂੰ ਭਾਜਪਾ ਵਿਧਾਇਕਾਂ ਦਾ ਇਕ ਪੱਤਰ ਗ੍ਰਹਿ ਮੰਤਰਾਲੇ ਨੂੰ ਭੇਜਿਆ ਹੈ, ਇਸ ਤੋਂ ਪਹਿਲਾਂ 30 ਅਗਸਤ ਨੂੰ ਦਿੱਲੀ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਵਿਜੇਂਦਰ ਗੁਪਤਾ ਦੀ ਅਗਵਾਈ ‘ਚ ਭਾਜਪਾ ਵਿਧਾਇਕਾਂ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਸੀ। ਉਸ ਨੇ ਮੰਗ ਪੱਤਰ ‘ਚ ਦਿੱਲੀ ਵਿੱਚ ਸੰਵਿਧਾਨਕ ਸੰਕਟ ਪੈਦਾ ਹੋਣ ਦਾ ਦੋਸ਼ ਲਾਉਂਦਿਆਂ ਉਨ੍ਹਾਂ ਦਿੱਲੀ ਸਰਕਾਰ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਸੀ।