ਪੰਜਾਬ ਵਿੱਚ ਸਿਆਸੀ ਹਲਚਲ ਫਿਰ ਤੇਜ਼ ਹੋ ਗਈ ਹੈ। ਪੰਜਾਬ ਦੀ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਗੜ੍ਹੀ ਬੁੱਧਵਾਰ ਨੂੰ ‘ਆਪ’ ‘ਚ ਸ਼ਾਮਲ ਹੋਏ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਦੌਰਾਨ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਤੇ ਹੋਰ ਆਗੂ ਵੀ ਮੌਜੂਦ ਸਨ। ਬਸਪਾ ਨੇ ਗੜ੍ਹੀ ਨੂੰ ਅਨੁਸ਼ਾਸਨਹੀਣਤਾ ਦਾ ਹਵਾਲਾ ਦਿੰਦੇ ਹੋਏ ਪਾਰਟੀ ਤੋਂ ਕੱਢ ਦਿੱਤਾ ਸੀ।
ਜਸਬੀਰ ਸਿੰਘ ਗੜ੍ਹੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਬਹੁਜਨ ਸਮਾਜ ਪਾਰਟੀ ਵਿੱਚੋਂ ਬਰਖਾਸਤ ਕਰ ਦਿੱਤਾ ਗਿਆ ਸੀ। ਇਹ ਹੁਕਮ ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਕੁਮਾਰੀ ਮਾਇਆਵਤੀ ਨੇ ਜਾਰੀ ਕੀਤਾ ਹੈ। ਇਸ ਤੋਂ ਬਾਅਦ ਪਾਰਟੀ ਹਾਈਕਮਾਂਡ ਨੇ ਗੜ੍ਹੀ ਨੂੰ ਪਾਰਟੀ ਤੋਂ ਹਟਾ ਕੇ ਅਵਤਾਰ ਸਿੰਘ ਕਰੀਮਪੁਰੀ ਨੂੰ ਪ੍ਰਧਾਨ ਨਿਯੁਕਤ ਕਰ ਦਿੱਤਾ।