BTV BROADCASTING

ਬਾਬਾ ਸਿੱਦੀਕੀ ਕਤਲ ਕੇਸ ਵਿੱਚ ਇੱਕ ਹੋਰ ਗ੍ਰਿਫ਼ਤਾਰੀ

ਬਾਬਾ ਸਿੱਦੀਕੀ ਕਤਲ ਕੇਸ ਵਿੱਚ ਇੱਕ ਹੋਰ ਗ੍ਰਿਫ਼ਤਾਰੀ

ਮੁੰਬਈ ਪੁਲਸ ਦੀ ਅਪਰਾਧ ਸ਼ਾਖਾ ਨੇ ਬੁੱਧਵਾਰ ਨੂੰ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਅਤੇ ਐੱਨਸੀਪੀ ਨੇਤਾ ਬਾਬਾ ਸਿੱਦੀਕੀ ਦੇ ਕਤਲ ਮਾਮਲੇ ‘ਚ ਇਕ ਹੋਰ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਅਧਿਕਾਰੀਆਂ ਅਨੁਸਾਰ ਮੁਲਜ਼ਮ ਦੀ ਪਛਾਣ ਗੌਰਵ ਵਿਲਾਸ ਅਪੁਨੇ (32 ਸਾਲ) ਵਜੋਂ ਹੋਈ ਹੈ। ਦੋਸ਼ੀ ਨੂੰ ਪੁਣੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ ‘ਚ ਹੁਣ ਤੱਕ ਕੁੱਲ 16 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।

ਪੁਲਿਸ ਅਧਿਕਾਰੀਆਂ ਅਨੁਸਾਰ ਅਪੁਨ ਨੇ ਹੋਰ ਮੁਲਜ਼ਮਾਂ ਨਾਲ ਮਿਲ ਕੇ ਬਾਬਾ ਸਿੱਦੀ ਦੇ ਕਤਲ ਦੀ ਸਾਜ਼ਿਸ਼ ਰਚੀ ਸੀ ਅਤੇ ਉਹ ਉਸ ਗਰੋਹ ਦੇ ਸੰਪਰਕ ਵਿੱਚ ਸੀ ਜਿਸ ਨੇ ਸਿੱਦੀਕੀ ਦੀ ਹੱਤਿਆ ਲਈ ਅਪਰਾਧੀਆਂ ਨੂੰ ਕਿਰਾਏ ‘ਤੇ ਲਿਆ ਸੀ।

Related Articles

Leave a Reply