BTV BROADCASTING

Watch Live

ਬੰਗਲਾਦੇਸ਼ ਦੇ ਰਾਸ਼ਟਰਪਤੀ ਨੇ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਦੀ ਰਿਹਾਈ ਦੇ ਦਿੱਤੇ ਹੁਕਮ

ਬੰਗਲਾਦੇਸ਼ ਦੇ ਰਾਸ਼ਟਰਪਤੀ ਨੇ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਦੀ ਰਿਹਾਈ ਦੇ ਦਿੱਤੇ ਹੁਕਮ

ਬੰਗਲਾਦੇਸ਼ ਦੇ ਰਾਸ਼ਟਰਪਤੀ ਮੁਹੰਮਦ ਸ਼ਹਾਬੂਦੀਨ ਨੇ ਸਾਬਕਾ ਪ੍ਰਧਾਨ ਮੰਤਰੀ ਅਤੇ ਮੁੱਖ ਵਿਰੋਧੀ ਧਿਰ ਦੀ ਆਗੂ ਖਾਲਿਦਾ ਜ਼ਿਆ ਦੀ ਰਿਹਾਈ ਦਾ ਹੁਕਮ ਦਿੱਤਾ ਹੈ, ਉਸ ਦੀ ਵਿਰੋਧੀ ਸ਼ੇਖ ਹਸੀਨਾ ਦੇ ਦੇਸ਼ ਛੱਡ ਕੇ ਭੱਜਣ ਦੇ ਕੁਝ ਘੰਟਿਆਂ ਬਾਅਦ ਇਹ ਹੁਕਮ ਜਾਰੀ ਕੀਤਾ ਗਿਆ। ਰਾਸ਼ਟਰਪਤੀ ਦੀ ਪ੍ਰੈਸ ਟੀਮ ਨੇ ਬੀਤੇ ਦਿਨ ਇੱਕ ਬਿਆਨ ਵਿੱਚ ਕਿਹਾ ਕਿ ਸ਼ਹਾਬੁਦੀਨ ਦੀ ਅਗਵਾਈ ਵਾਲੀ ਮੀਟਿੰਗ ਵਿੱਚ “ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀਐਨਪੀ) ਦੀ ਚੇਅਰਪਰਸਨ ਬੇਗਮ ਖਾਲਿਦਾ ਜ਼ਿਆ ਨੂੰ ਤੁਰੰਤ ਰਿਹਾਅ ਕਰਨ ਦਾ ਫੈਸਲਾ ਸਰਬਸੰਮਤੀ ਨਾਲ ਕੀਤਾ ਗਿਆ ਹੈ। ਇਸ ਦੌਰਾਨ ਸੈਨਾ ਮੁਖੀ ਜਨਰਲ ਵਕਰ-ਉਜ਼-ਜ਼ਮਾਨ, ਜਲ ਸੈਨਾ ਅਤੇ ਹਵਾਈ ਸੈਨਾ ਦੇ ਮੁਖੀ ਅਤੇ ਬੀਐਨਪੀ ਅਤੇ ਜਮਾਤ-ਏ-ਇਸਲਾਮੀ ਪਾਰਟੀ ਸਮੇਤ ਕਈ ਵਿਰੋਧੀ ਪਾਰਟੀਆਂ ਦੇ ਚੋਟੀ ਦੇ ਆਗੂਆਂ ਨੇ ਰਾਸ਼ਟਰਪਤੀ ਦੀ ਬੈਠਕ ਵਿਚ ਹਿੱਸਾ ਲਿਆ। ਰਿਪੋਰਟ ਮੁਤਾਬਕ 78 ਸਾਲਾ ਦੀ ਜ਼ੀਆ ਬੰਗਲਾਦੇਸ਼ ਦੀ ਦੋ ਵਾਰ ਪ੍ਰਧਾਨ ਮੰਤਰੀ ਰਹਿ ਚੁੱਕੀ ਹੈ ਜਿਸ ਦੀ ਸਿਹਤ ਖਰਾਬ ਹੈ ਅਤੇ 2018 ਵਿਚ ਭ੍ਰਿਸ਼ਟਾਚਾਰ ਦੇ ਦੋਸ਼ ਵਿਚ 17 ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਉਹ ਹਸਪਤਾਲ ਵਿਚ ਸੀਮਤ ਹੈ। ਖਬਰਾਂ ਮੁਤਾਬਕ ਜ਼ੀਆ ਦੀ ਹਸੀਨਾ ਨਾਲ ਲੰਬੇ ਸਮੇਂ ਤੋਂ ਦੁਸ਼ਮਣੀ ਚੱਲਦੀ ਆ ਰਹੀ ਹੈ, ਅਤੇ ਉਸ ‘ਤੇ ਅਨਾਥ ਆਸ਼ਰਮ ਟਰੱਸਟ ਲਈ ਦਾਨ ਵਜੋਂ $250,000 ਦਾ ਗਬਨ ਕਰਕੇ ਆਪਣੀ ਸ਼ਕਤੀ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ ਗਿਆ ਸੀ। ਇਸ ਦੌਰਾਨ ਬੀਐਨਪੀ ਨੇ ਕਿਹਾ ਹੈ ਕਿ ਇਹ ਕੇਸ ਮਨਘੜਤ ਸਨ ਅਤੇ ਇਸ ਦਾ ਉਦੇਸ਼ ਜ਼ਿਆ ਨੂੰ ਰਾਜਨੀਤੀ ਤੋਂ ਦੂਰ ਰੱਖਣਾ ਸੀ, ਹਸੀਨਾ ਦੀ ਸਰਕਾਰ ਦੁਆਰਾ ਇਨ੍ਹਾਂ ਦੋਸ਼ਾਂ ਦਾ ਖੰਡਨ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਬੰਗਲਾਦੇਸ਼ ਵਿੱਚ ਸਰਕਾਰੀ ਨੌਕਰੀ ਦੇ ਕੋਟੇ ਨੂੰ ਲੈ ਕੇ ਸੜਕਾਂ ਤੇ ਮਾਰੂ ਵਿਰੋਧ ਪ੍ਰਦਰਸ਼ਨਾਂ ਦੌਰਾਨ ਪਿਛਲੇ ਮਹੀਨੇ ਤੋਂ 2,000 ਤੋਂ ਵੱਧ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜੋ ਜਲਦੀ ਹੀ ਹਸੀਨਾ ਦੇ ਦਫਤਰ ਛੱਡਣ ਲਈ ਦੇਸ਼ ਵਿਆਪੀ ਸੱਦੇ ਵਿੱਚ ਬਦਲ ਗਿਆ। ਜਿਥੇ ਹਫ਼ਤਿਆਂ ਦੇ ਵਿਰੋਧ ਪ੍ਰਦਰਸ਼ਨਾਂ ਵਿੱਚ ਲਗਭਗ 200 ਤੋਂ ਵੱਧ ਲੋਕ ਮਾਰੇ ਗਏ,ਜਿਨ੍ਹਾਂ ਨੂੰ ਅਧਿਕਾਰੀਆਂ ਨੇ ਕੁਚਲਣ ਦੀ ਕੋਸ਼ਿਸ਼ ਕੀਤੀ ਸੀ। ਜਿਥੇ ਇਕੱਲੇ ਐਤਵਾਰ ਨੂੰ ਮਾਰੂ ਹਿੰਸਾ ਦੀ ਇੱਕ ਰਾਤ ਵਿੱਚ 100 ਦੇ ਕਰੀਬ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ ਅਤੇ ਇਹਨਾਂ ਵਿਰੋਧ ਪ੍ਰਦਰਸ਼ਨਾਂ ਨੂੰ ਖਤਮ ਕਰਨ ਲਈ ਕਰਫਿਊ ਬੁਲਾਇਆ ਗਿਆ। ਇਸ ਤੋਂ ਪਹਿਲਾਂ ਬੀਤੇ ਦਿਨ, ਜਨਰਲ ਵਕਰ-ਉਜ਼-ਜ਼ਮਾਨ ਨੇ ਕਿਹਾ ਕਿ ਇੱਕ ਅੰਤਰਿਮ ਸਰਕਾਰ ਦਾ ਗਠਨ ਕੀਤਾ ਜਾਵੇਗਾ ਅਤੇ ਹਫ਼ਤਿਆਂ ਤੱਕ ਚੱਲੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਹੋਈਆਂ ਮੌਤਾਂ ਦੀ ਜਾਂਚ ਕੀਤੀ ਜਾਵੇਗੀ। ਮਿਲਟਰੀ ਨੇ ਇਹ ਵੀ ਕਿਹਾ ਕਿ ਉਹ ਅੱਜ ਕਰਫਿਊ ਹਟਾ ਦੇਵੇਗੀ ਅਤੇ 6 ਵਜੇ ਤੋਂ ਦਫਤਰ, ਫੈਕਟਰੀਆਂ, ਸਕੂਲ ਅਤੇ ਕਾਲਜ ਖੋਲ੍ਹੇ ਹੋਣਗੇ।

Related Articles

Leave a Reply