ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ‘ਇਕ ਦੇਸ਼, ਇਕ ਚੋਣ’ ਵਿਵਹਾਰਕ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਚੋਣਾਂ ਨੇੜੇ ਆਉਂਦੀਆਂ ਹਨ ਤਾਂ ਭਾਜਪਾ ਅਸਲ ਮੁੱਦਿਆਂ ਤੋਂ ਧਿਆਨ ਹਟਾਉਣ ਲਈ ਅਜਿਹੀਆਂ ਗੱਲਾਂ ਕਰਦੀ ਹੈ। ਉਨ੍ਹਾਂ ਦੀਆਂ ਇਹ ਟਿੱਪਣੀਆਂ ਉਦੋਂ ਸਾਹਮਣੇ ਆਈਆਂ ਜਦੋਂ ਬੁੱਧਵਾਰ ਨੂੰ ਇਕ ਉੱਚ ਪੱਧਰੀ ਕਮੇਟੀ ਨੇ ਇਸ ਮੁੱਦੇ ‘ਤੇ ਕੇਂਦਰੀ ਮੰਤਰੀ ਮੰਡਲ ਨੂੰ ਰਿਪੋਰਟ ਸੌਂਪੀ।
ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ਵਾਲੀ ਕਮੇਟੀ ਨੇ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਮਾਰਚ ਵਿੱਚ ਰਿਪੋਰਟ ਸੌਂਪੀ ਸੀ। ਇਸ ਮੁੱਦੇ ‘ਤੇ ਪੁੱਛੇ ਜਾਣ ‘ਤੇ ਖੜਗੇ ਨੇ ਪ੍ਰੈੱਸ ਕਾਨਫਰੰਸ ‘ਚ ਕਿਹਾ, ਇਹ ਵਿਵਹਾਰਕ ਨਹੀਂ ਹੈ। ਇਹ ਕੰਮ ਨਹੀਂ ਕਰੇਗਾ। ਜਦੋਂ ਚੋਣਾਂ ਆਉਂਦੀਆਂ ਹਨ ਅਤੇ ਉਸ ਨੂੰ ਉਠਾਉਣ ਲਈ ਕੋਈ ਮੁੱਦਾ ਨਹੀਂ