BTV Canada Official

Watch Live

ਭਾਜਪਾ ਦੀ ਪ੍ਰਚਾਰ ਮੀਟਿੰਗ ‘ਚ ਹੰਗਾਮਾ

ਭਾਜਪਾ ਦੀ ਪ੍ਰਚਾਰ ਮੀਟਿੰਗ ‘ਚ ਹੰਗਾਮਾ

18 ਅਪ੍ਰੈਲ 2024: ਬੁੱਧਵਾਰ ਦੇਰ ਸ਼ਾਮ ਅੰਮ੍ਰਿਤਸਰ ਨੇੜਲੇ ਪਿੰਡ ਭਿੱਟੇਵੱਡ ਵਿੱਚ ਭਾਜਪਾ ਵਰਕਰਾਂ ਦੀ ਚੋਣ ਮੀਟਿੰਗ ਦੌਰਾਨ ਕਿਸਾਨ ਰੋਸ ਪ੍ਰਗਟ ਕਰਨ ਲਈ ਪੁੱਜੇ। ਇਸ ਦੌਰਾਨ ਕਿਸਾਨਾਂ ਅਤੇ ਭਾਜਪਾ ਵਰਕਰਾਂ ਵਿਚਾਲੇ ਝੜਪ ਹੋ ਗਈ। ਮੌਕੇ ‘ਤੇ ਪੁਲਿਸ ਵੀ ਮੌਜੂਦ ਸੀ। ਇਸ ਦੇ ਬਾਵਜੂਦ ਮੌਕੇ ’ਤੇ ਹੀ ਪਥਰਾਅ ਹੋ ਗਿਆ ਅਤੇ ਕੁਝ ਕਿਸਾਨਾਂ ਨੂੰ ਪੱਥਰਾਂ ਕਾਰਨ ਸੱਟਾਂ ਵੀ ਲੱਗੀਆਂ।

ਇਸ ਮਾਮਲੇ ਨੂੰ ਲੈ ਕੇ ਸ਼ੁੱਕਰਵਾਰ ਦੁਪਹਿਰ ਕਿਸਾਨਾਂ ਵੱਲੋਂ ਅੰਮ੍ਰਿਤਸਰ ਦਿਹਾਤੀ ਦੇ ਐੱਸਐੱਸਪੀ ਦਫ਼ਤਰ ਦੇ ਬਾਹਰ ਧਰਨਾ ਦੇਣ ਦਾ ਫ਼ੈਸਲਾ ਲਿਆ ਗਿਆ ਹੈ।

ਬੁੱਧਵਾਰ ਦੇਰ ਸ਼ਾਮ ਕੁਝ ਭਾਜਪਾ ਵਰਕਰ ਭਾਜਪਾ ਆਗੂ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਚੋਣ ਪ੍ਰਚਾਰ ਪ੍ਰੋਗਰਾਮ ਕਰ ਰਹੇ ਸਨ। ਇਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਵਰਕਰ ਪ੍ਰੋਗਰਾਮ ਦਾ ਵਿਰੋਧ ਕਰਨ ਲਈ ਪੁੱਜੇ। ਇਸ ਦੌਰਾਨ ਭਾਜਪਾ ਵਰਕਰਾਂ ਅਤੇ ਕਿਸਾਨਾਂ ਵਿਚਾਲੇ ਤਕਰਾਰ ਹੋ ਗਈ। ਇਸ ਦੌਰਾਨ ਧੱਕਾ-ਮੁੱਕੀ ਅਤੇ ਪੱਥਰਬਾਜ਼ੀ ਸ਼ੁਰੂ ਹੋ ਗਈ। ਪੁਲੀਸ ਨੇ ਵੀ ਝਗੜੇ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਮਾਮਲਾ ਵਿਗੜ ਗਿਆ।

ਭਾਜਪਾ ਵਰਕਰਾਂ ਵੱਲੋਂ ਕੀਤੀ ਪਥਰਾਅ ਦੌਰਾਨ ਕਿਸਾਨ ਉਥੋਂ ਭੱਜ ਗਏ। ਕਿਸਾਨ ਆਗੂ ਪ੍ਰਗਟ ਸਿੰਘ ਅਤੇ ਬਲਕਾਰ ਸਿੰਘ ਨੇ ਕਿਹਾ ਕਿ ਪੁਲੀਸ ਨੇ ਕੇਸ ਨੂੰ ਹੱਲ ਕਰਨ ਪ੍ਰਤੀ ਗੰਭੀਰਤਾ ਨਹੀਂ ਦਿਖਾਈ। ਜਿਸ ਕਾਰਨ ਵਿਵਾਦ ਵਧ ਗਿਆ।

Related Articles

Leave a Reply