BTV BROADCASTING

ਭਾਜਪਾ ਸੰਸਦ ਮੈਂਬਰ ਬ੍ਰਿਜਭੂਸ਼ਣ ਸ਼ਰਨ ਸਿੰਘ ਦੀਆਂ ਮੁਸ਼ਕਲਾਂ ਵਧੀਆਂ

ਭਾਜਪਾ ਸੰਸਦ ਮੈਂਬਰ ਬ੍ਰਿਜਭੂਸ਼ਣ ਸ਼ਰਨ ਸਿੰਘ ਦੀਆਂ ਮੁਸ਼ਕਲਾਂ ਵਧੀਆਂ

ਦਿੱਲੀ ਦੀ ਅਦਾਲਤ ਨੇ ਭਾਜਪਾ ਨੇਤਾ ਬ੍ਰਿਜ ਭੂਸ਼ਣ ਸਿੰਘ ‘ਤੇ ਪੰਜ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਦੋਸ਼ ਤੈਅ ਕਰ ਦਿੱਤੇ ਹਨ। ਉਸ ‘ਤੇ ਇਕ ਔਰਤ ਦੀ ਇੱਜ਼ਤ ਦਾ ਅਪਮਾਨ ਕਰਨ ਦਾ ਵੀ ਦੋਸ਼ ਹੈ। ਅਦਾਲਤ ਨੂੰ ਬ੍ਰਿਜ ਭੂਸ਼ਣ ਖਿਲਾਫ ਦੋਸ਼ ਤੈਅ ਕਰਨ ਲਈ ਕਾਫੀ ਸਮੱਗਰੀ ਮਿਲੀ ਹੈ। ਅਦਾਲਤ ਦਾ ਕਹਿਣਾ ਹੈ, “ਹਰੇਕ ਪੀੜਤ ਦੇ ਸਬੰਧ ਵਿੱਚ ਬ੍ਰਿਜ ਭੂਸ਼ਣ ਦੇ ਖਿਲਾਫ ਧਾਰਾ 354 ਅਤੇ 354ਏ ਦੇ ਤਹਿਤ ਦੋਸ਼ ਆਇਦ ਕੀਤੇ ਗਏ ਸਨ।”

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਜ ਭੂਸ਼ਣ ਸਿੰਘ ‘ਤੇ ਲਗਾਏ ਗਏ ਦੋਸ਼ਾਂ ‘ਤੇ 21 ਮਈ ਨੂੰ ਬਹਿਸ ਹੋਵੇਗੀ। ਇਨ੍ਹਾਂ ਦੋਸ਼ਾਂ ਵਿਚ ਜਿਨਸੀ ਸ਼ੋਸ਼ਣ ਦਾ ਦੋਸ਼ ਗੈਰ-ਜ਼ਮਾਨਤੀ ਹੈ ਅਤੇ ਇਸ ਵਿਚ ਪੰਜ ਸਾਲ ਦੀ ਸਜ਼ਾ ਹੈ। ਅਦਾਲਤ ਨੇ ਬ੍ਰਿਜ ਭੂਸ਼ਣ ਦੇ ਸਕੱਤਰ ਵਿਨੋਦ ਤੋਮਰ ਖ਼ਿਲਾਫ਼ ਵੀ ਦੋਸ਼ ਆਇਦ ਕਰਨ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਬ੍ਰਿਜ ਭੂਸ਼ਣ ਖਿਲਾਫ ਦੋਸ਼ ਤੈਅ ਕਰਨ ਲਈ ਕਾਫੀ ਸਬੂਤ ਹਨ। ਵਿਨੋਦ ਤੋਮਰ ਵਿਰੁੱਧ ਧਾਰਾ 506(1) ਤਹਿਤ ਦੋਸ਼ ਆਇਦ ਕਰਨ ਲਈ ਕਾਫੀ ਸਬੂਤ ਹਨ।

Related Articles

Leave a Reply