ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਤਣਾਅ ਦਰਮਿਆਨ ਟਰੂਡੋ ਸਰਕਾਰ ਦੇ ਚਾਰ ਮੰਤਰੀਆਂ ਨੇ ਚੋਣ ਨਾ ਲੜਨ ਦਾ ਐਲਾਨ ਕੀਤਾ ਹੈ। ਇਨ੍ਹਾਂ ਚਾਰ ਮੰਤਰੀਆਂ ਦੇ ਐਲਾਨ ਤੋਂ ਬਾਅਦ ਜਸਟਿਨ ਟਰੂਡੋ ਜਲਦ ਹੀ ਕੈਬਨਿਟ ਵਿੱਚ ਫੇਰਬਦਲ ਕਰਨਗੇ ਅਤੇ ਨਵੇਂ ਮੰਤਰੀਆਂ ਨੂੰ ਕੈਬਨਿਟ ਵਿੱਚ ਸ਼ਾਮਲ ਕੀਤਾ ਜਾਵੇਗਾ। ਜਿਨ੍ਹਾਂ ਮੰਤਰੀਆਂ ਨੇ ਅਸਤੀਫੇ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਵਿੱਚ ਫਿਲੋਮੇਨਾ ਟੈਸੀ, ਮੈਰੀ ਕਲਾਉਡ, ਡੈਨ ਵੈਂਡਲ ਅਤੇ ਕਾਰਲਾ ਕੁਆਲਟਰੋ ਸ਼ਾਮਲ ਹਨ। ਦਰਅਸਲ, ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲੋਕਪ੍ਰਿਅਤਾ ਕੈਨੇਡਾ ਵਿੱਚ ਸਭ ਤੋਂ ਹੇਠਲੇ ਪੱਧਰ ‘ਤੇ ਪਹੁੰਚ ਗਈ ਹੈ। ਐਂਗਸ ਰੀਡ ਇੰਸਟੀਚਿਊਟ ਦੁਆਰਾ ਕਰਵਾਏ ਗਏ ਇੱਕ ਸਰਵੇਖਣ ਅਨੁਸਾਰ, ਪਿਛਲੇ ਸਾਲ ਸਤੰਬਰ ਵਿੱਚ, 39 ਪ੍ਰਤੀਸ਼ਤ ਕੈਨੇਡੀਅਨਾਂ ਨੇ ਉਸ ਨੂੰ ਅਸਵੀਕਾਰ ਕੀਤਾ ਸੀ। ਹਾਲਾਂਕਿ ਹੁਣ ਇਹ ਅੰਕੜਾ ਵਧ ਕੇ 65 ਫੀਸਦੀ ਹੋ ਗਿਆ ਹੈ। ਕੈਨੇਡਾ ਵਿੱਚ ਟਰੂਡੋ ਦੀ ਲੋਕਪ੍ਰਿਅਤਾ ਪਿਛਲੇ ਸਾਲ ਤੱਕ 51 ਫੀਸਦੀ ਸੀ, ਜੋ ਹੁਣ ਘਟ ਕੇ 30 ਫੀਸਦੀ ਰਹਿ ਗਈ ਹੈ।