ਸੁਪਰੀਮ ਕੋਰਟ ਨੇ ਆਬਕਾਰੀ ਨੀਤੀ ਮਾਮਲੇ ‘ਚ ‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਮਨੀਸ਼ ਸਿਸੋਦੀਆ ਨੇ ਦਿੱਲੀ ਹਾਈ ਕੋਰਟ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਦਿੱਲੀ ਹਾਈਕੋਰਟ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ।
ਮਨੀਸ਼ ਸਿਸੋਦੀਆ ਨੇ ਆਬਕਾਰੀ ਮਾਮਲੇ ‘ਚ ਦਿੱਲੀ ਹਾਈਕੋਰਟ ‘ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ ਪਰ ਹਾਈ ਕੋਰਟ ਦੇ ਜੱਜ ਸਵਰਨਕਾਂਤ ਸ਼ਰਮਾ ਨੇ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰਦੇ ਹੋਏ ਕਿਹਾ ਸੀ ਕਿ ਮਨੀਸ਼ ਸਿਸੋਦੀਆ ਨੇ ਆਪਣੀ ਸ਼ਕਤੀ ਦੀ ਦੁਰਵਰਤੋਂ ਕੀਤੀ ਅਤੇ ਆਬਕਾਰੀ ਨੀਤੀ ਬਣਾਉਣ ‘ਚ ਜਨਤਾ ਦਾ ਭਰੋਸਾ ਤੋੜਿਆ। ਸਿਸੋਦੀਆ ਬਹੁਤ ਪ੍ਰਭਾਵਸ਼ਾਲੀ ਹੈ ਅਤੇ ਜੇਕਰ ਉਸ ਨੂੰ ਜ਼ਮਾਨਤ ਮਿਲਦੀ ਹੈ ਤਾਂ ਉਹ ਸਬੂਤਾਂ ਨਾਲ ਛੇੜਛਾੜ ਕਰ ਸਕਦੇ ਹਨ।