ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਰਾਉਸ ਐਵੇਨਿਊ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਨੂੰ ਤਿੰਨ ਦਿਨਾਂ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਉਸ ਨੂੰ ਇਹ ਜ਼ਮਾਨਤ ਲਖਨਊ ਵਿੱਚ 13 ਤੋਂ 15 ਫਰਵਰੀ ਤੱਕ ਹੋਣ ਵਾਲੇ ਆਪਣੀ ਭਤੀਜੀ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਮਿਲੀ ਹੈ।
ਦੱਸ ਦੇਈਏ ਕਿ ਮਨੀਸ਼ ਸਿਸੋਦੀਆ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹਨ। ਉਸ ਨੂੰ ਪਿਛਲੇ ਸਾਲ ਫਰਵਰੀ ‘ਚ ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਉਹ 11 ਨਵੰਬਰ ਨੂੰ ਆਪਣੀ ਪਤਨੀ ਸੀਮਾ ਨੂੰ ਮਿਲਣ ਗਿਆ ਸੀ। ਉਸ ਦੌਰਾਨ ਸੀਮਾ ਦੀ ਤਬੀਅਤ ਖਰਾਬ ਸੀ। ਦਿੱਲੀ ਦੀ ਅਦਾਲਤ ਨੇ ਉਸ ਨੂੰ 11 ਨਵੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੀ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਸੀ।