BTV Canada Official

Watch Live

ਮਲੇਸ਼ੀਅਨ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾ ਗਏ

ਮਲੇਸ਼ੀਅਨ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾ ਗਏ

23 ਅਪ੍ਰੈਲ 2024: ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਮੰਗਲਵਾਰ ਨੂੰ ਹਵਾ ਵਿੱਚ ਟਕਰਾ ਗਏ। ਇਸ ਹਾਦਸੇ ‘ਚ 10 ਲੋਕਾਂ ਦੀ ਮੌਤ ਹੋ ਗਈ ਹੈ। ਮਲੇਸ਼ੀਅਨ ਨੇਵੀ ਨੇ ਦੱਸਿਆ ਕਿ ਇਹ ਹਾਦਸਾ ਰਾਇਲ ਮਲੇਸ਼ੀਅਨ ਨੇਵੀ ਪਰੇਡ ਦੀ ਰਿਹਰਸਲ ਦੌਰਾਨ ਵਾਪਰਿਆ। ਮਾਰੇ ਗਏ ਸਾਰੇ ਲੋਕ ਜਲ ਸੈਨਾ ਦੇ ਚਾਲਕ ਦਲ ਦੇ ਮੈਂਬਰ ਸਨ।

ਬੀਬੀਸੀ ਨਿਊਜ਼ ਮੁਤਾਬਕ ਇਹ ਹਾਦਸਾ ਮੰਗਲਵਾਰ ਸਵੇਰੇ 9.30 ਵਜੇ ਪੇਰਾਕ ਦੇ ਲੁਮੁਟ ਨੇਵਲ ਬੇਸ ‘ਤੇ ਵਾਪਰਿਆ। ਸਾਰੀਆਂ ਲਾਸ਼ਾਂ ਨੂੰ ਲੁਮਟ ਏਅਰ ਬੇਸ ਦੇ ਹਸਪਤਾਲ ਭੇਜ ਦਿੱਤਾ ਗਿਆ ਹੈ, ਜਿੱਥੇ ਉਨ੍ਹਾਂ ਦੀ ਪਛਾਣ ਕੀਤੀ ਜਾਵੇਗੀ। ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਮਰਨ ਵਾਲੇ ਸਾਰੇ ਲੋਕਾਂ ਦੀ ਉਮਰ 40 ਸਾਲ ਤੋਂ ਘੱਟ ਹੈ।

HOM ਹੈਲੀਕਾਪਟਰ ਅਤੇ ਫੇਨੇਕ ਹੈਲੀਕਾਪਟਰ ਟਕਰਾ ਗਏ
ਹੈਲੀਕਾਪਟਰ ਦੀ ਟੱਕਰ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਮਲੇਸ਼ੀਅਨ ਫ੍ਰੀ ਪ੍ਰੈੱਸ ਦੀ ਰਿਪੋਰਟ ਮੁਤਾਬਕ ਜਲ ਸੈਨਾ ਦੀ 90ਵੀਂ ਵਰ੍ਹੇਗੰਢ ਦੀ ਪਰੇਡ ਲਈ ਰਿਹਰਸਲ ਚੱਲ ਰਹੀ ਸੀ। ਫਿਰ HOM (M503-3) ਹੈਲੀਕਾਪਟਰ ਫੇਨੇਕ ਹੈਲੀਕਾਪਟਰ ਦੇ ਰੋਟਰ ਨਾਲ ਟਕਰਾ ਗਿਆ।

ਇਸ ਤੋਂ ਬਾਅਦ ਫੇਨੇਕ ਹੈਲੀਕਾਪਟਰ ਨੇੜੇ ਦੇ ਇੱਕ ਸਵੀਮਿੰਗ ਪੂਲ ਵਿੱਚ ਡਿੱਗ ਗਿਆ। HOM ਹੈਲੀਕਾਪਟਰ Lumut ਬੇਸ ਦੇ ਸਟੇਡੀਅਮ ਦੇ ਨੇੜੇ ਕਰੈਸ਼ ਹੋ ਗਿਆ। ਇਹ ਟੱਕਰ ਕਿਉਂ ਅਤੇ ਕਿਵੇਂ ਹੋਈ ਇਸ ਬਾਰੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਮਲੇਸ਼ੀਅਨ ਨੇਵੀ ਨੇ ਕਿਹਾ ਕਿ ਉਨ੍ਹਾਂ ਦੀ ਇਕ ਟੀਮ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

Related Articles

Leave a Reply